24-30 ਜੂਨ ਤੱਕ ਹੋਵੇਗਾ ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ, 27 ਜੂਨ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਏਜੰਸੀ

ਖ਼ਬਰਾਂ, ਪੰਜਾਬ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਤੋਂ ਬਣਿਆ ਬਜਟ ਪੇਸ਼ ਕੀਤਾ ਜਾਵੇਗਾ।

Mann government

 

ਚੰਡੀਗੜ੍ਹ - ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਵਿਚ ਆਮ ਜਨਤਾ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿਸ ਵਿਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਤੋਂ ਬਣਿਆ ਬਜਟ ਪੇਸ਼ ਕੀਤਾ ਜਾਵੇਗਾ।

ਮਾਨ ਸਰਕਾਰ ਨੇ ਬਜਟ ਸਬੰਧੀ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਸਨ। ਇਸ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੇ ਜੋ ਕਿਹਾ ਹੈ, ਉਸ ਨੂੰ ਬਜਟ 'ਚ ਸ਼ਾਮਲ ਕਰ ਲਿਆ ਗਿਆ ਹੈ। ਸਰਕਾਰ ਵੱਲੋਂ ਜ਼ਿਆਦਾ ਧਿਆਨ ਸਿਹਤ, ਸਿੱਖਿਆ ਅਤੇ ਖੇਡਾਂ 'ਤੇ ਦਿੱਤਾ ਜਾ ਰਿਹਾ ਹੈ। ਪੰਜਾਬ ਚੋਣਾਂ ਵਿਚ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੇ ਵੱਡੇ ਮੁੱਦੇ ਸਨ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਸਰਕਾਰ ਮੁਹੱਲਾ ਕਲੀਨਿਕ ਬਣਾ ਰਹੀ ਹੈ। ਇਸ ਤੋਂ ਇਲਾਵਾ ਖੇਡ 'ਤੇ ਵੀ ਧਿਆਨ ਦਿੱਤਾ ਜਾਵੇਗਾ।