Punjab News: ਵਕੀਲ ਵਨੀਤ ਮਹਾਜਨ ਨੇ ਪੈਸੇ ਦੇ ਕੇ ਖ਼ੁਦ ’ਤੇ ਚਲਵਾਈ ਸੀ ਗੋਲੀ; ਪੁਲਿਸ ਨੇ ਦਰਜ ਕੀਤਾ ਮਾਮਲਾ
ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਸ਼ਾਰਪ ਸ਼ੂਟਰ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Punjab News: ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ ਬੀਤੇ ਦਿਨੀਂ ਵਕੀਲ ਵਨੀਤ ਮਹਾਜਨ ’ਤੇ ਚੱਲੀ ਗੋਲੀ ਦੇ ਮਾਮਲੇ ਦੇ ਵਿਚ ਨਵਾਂ ਮੋੜ ਆਇਆ ਹੈ। ਦਰਅਸਲ ਘਟਨਾ ਮਗਰੋਂ ਪੁਲਿਸ ਨੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਸਈ। ਇਸ ਦੌਰਾਨ ਪੁਲਿਸ ਵਲੋਂ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਸ਼ੂਟਰਾਂ ਕੋਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਵਨੀਤ ਮਹਾਜਨ ਨੇ ਹੀ ਪੈਸੇ ਦੇ ਕੇ ਅਪਣੇ ਉੱਪਰ ਗੋਲੀਆਂ ਚਲਵਾਈਆਂ ਸਨ। ਇਸ ਖੁਲਾਸੇ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਵਕੀਲ ਵਨੀਤ ਮਹਾਜਨ ਵਿਰੁਧ ਹੀ ਪਰਚਾ ਦਰਜ ਕਰ ਲਿਆ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਦੋ ਸ਼ਾਰਪ ਸ਼ੂਟਰਾਂ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਵਨੀਤ ਨੇ ਮੱਧ ਪ੍ਰਦੇਸ਼ ਤੋਂ ਦੋ ਸ਼ਾਰਪ ਸ਼ੂਟਰਾਂ ਨੂੰ ਬੁਲਾ ਕੇ ਅਪਣੇ ਅਤੇ ਅਪਣੀ ਪਤਨੀ ਸੋਨੀਆ ’ਤੇ ਗੋਲੀ ਚਲਾਉਣ ਲਈ ਕਿਹਾ ਸੀ। ਇਸ ਦੇ ਬਦਲੇ ਦੋਵਾਂ ਨੂੰ 30-30 ਹਜ਼ਾਰ ਰੁਪਏ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।