ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਰਵਾਇਆ ਡੋਪ ਟੈਸਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਦੀ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮੋਹਾਲੀ ਦੇ ਸਿਵਲ ਹਸਪਤਾਲ......

Rana K.P. Singh Get Involved his Dope Test

ਐਸ.ਏ.ਐਸ. ਨਗਰ : ਪੰਜਾਬ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਦੀ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਗਾਇਆ। ਉਹ ਝੰਡੀ ਵਾਲੀ ਕਾਰ ਵਿੱਚ ਸਿਵਲ ਹਸਪਤਾਲ ਪੁੱਜੇ ਅਤੇ ਸਿੱਧਾ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ)  ਡਾ. ਮਨਜੀਤ ਸਿੰਘ ਦੇ ਦਫ਼ਤਰ ਵਿੱਚ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਡੋਪ ਟੈਸਟ ਕਰਵਾਉਣ ਲਈ ਲੋੜੀਂਦੀ ਕਾਰਵਾਈ ਨੂੰ ਸਮੇਟਦਿਆਂ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ। ਇਸ ਤੋਂ ਬਾਅਦ ਸਪੀਕਰ ਦਾ ਡੋਪ ਟੈਸਟ ਕੀਤਾ ਗਿਆ।

ਸ੍ਰੀ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਰਾਜ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਸੱਦਾ ਦਿੱਤਾ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਚੇਤਨਾ ਪੈਦਾ ਕਰਨ ਦੇ ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ 'ਤੇ ਵੀ ਚੌਕਸੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਸਰਹੱਦ ਪਾਰ ਤੋਂ ਆ ਰਿਹਾ ਨਸ਼ਾ ਵੱਡਾ ਅਤੇ ਗੰਭੀਰ ਮਸਲਾ ਹੈ।

ਸਪੀਕਰ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਿਸੇ ਇਕ ਖਾਸ ਵਰਗ, ਗਰੁੱਪ ਜਾਂ ਉਮਰ ਵਰਗ ਦੀ ਸਮੱਸਿਆ ਨਹੀਂ ਅਤੇ ਇਸ ਨੂੰ ਦੂਰ ਕਰਨ ਲਈ ਵੀ ਸਾਂਝੇ ਯਤਨ ਕਰਨੇ ਹੋਣਗੇ।  ਇਸ ਮੌਕੇ ਜ਼ਿਲ੍ਹਾ ਕਾਂਗਰਸ ਸ੍ਰੀ ਅੰਮਿਤਸਰ ਸਾਹਿਬ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਸੀਨੀਅਰ ਕਾਂਗਰਸ ਆਗੂ ਕੰਵਲਜੀਤ ਸਿੰਘ ਚਾਵਲਾ ਵੀ ਸਨ।