ਅੱਜ ਰਾਤ ਤੋਂ ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਲਾਜ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰ ਕੇ

File Photo

ਚੰਡੀਗੜ੍ਹ, 6 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰ ਕੇ ਦਿੱਲੀ/ਐਨ.ਸੀ.ਆਰ ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ ਹੋਣ ਵਾਲੇ ਖ਼ਤਰੇ ਦੇ ਮਦੇਨਜ਼ਰ 14-ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਘੱਟ ਕੀਤੇ ਜਾਣ ਨੂੰ ਰੱਦ ਕਰ ਦੇਣ ਤੋਂ ਬਾਅਦ ਅੱਜ ਰਾਤ ਤੋਂ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿਤਾ ਗਿਆ ਹੈ।

ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਅਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਅਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ। ਸੜਕੀ ਰਸਤੇ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਜਾਂ ਪੰਜਾਬ ਵਿਚੋਂ ਲੰਘਣ ਵਾਲੇ  ਯਾਤਰੀਆਂ ਨੂੰ ਪੰਜਾਬ ਸਰਕਾਰ ਵਲੋਂ ਸਖ਼ਤੀ ਨਾਲ ਸਲਾਹ ਦਿਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ https://cova.punjab.gov.in/registration,  ਰਾਹੀਂ ਸਵੈ-ਰਜਿਸਟਰਡ ਹੋਣ।

ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ 'ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ। ਆਨਲਾਈ ਰਜਿਸਟ੍ਰੇਸ਼ਨ ਮਗਰੋਂ ਪ੍ਰਿੰਟ ਏ-4 ਸਾਈਜ਼ ਦੀ ਸ਼ੀਟ 'ਤੇ ਕੱਢੋ ਵਾਹਨ 'ਤੇ ਚਿਪਕਾਉ ਜਾਂ ਗੱਡੀ ਦੀ ਡੈਸ਼ਬੋਰਡ 'ਤੇ ਰੱਖੋ। ਇਸ ਉਪਰੰਤ ਮੈਡੀਕਲ ਸਕਰੀਨਿੰਗ ਹੋਵੇਗੀ।