ਮੁੱਖ ਮੰਤਰੀ ਵਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

image

ਚੰਡੀਗੜ੍ਹ, 6 ਜੁਲਾਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ | ਉਹ ਅਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ | ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ''ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ |'' ਦੁਖੀ ਪਰਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ  ਅਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ  ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ |