ਪ੍ਰਤਾਪ ਬਾਜਵਾ ਨੇ ਖੇਤੀਬਾੜੀ ਮੰਤਰੀ ਨੂੰ ਦਿੱਤੀ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੱਤੀ।

Partap Singh Bajwa

ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ (Partap Singh Bajwa bajwa tweet,) ਨੇ ਟਵੀਟ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ (Pratap Bajwa's advice to Agriculture Minister) ਨਰਿੰਦਰ ਸਿੰਘ ਤੋਮਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੱਤੀ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਹਨਾਂ ਨੀਤੀਆਂ ਨਾਲ ਛੋਟੇ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਇਆ ਹੈ।

ਹੋਰ ਪੜ੍ਹੋ: ਕੇਂਦਰੀ ਕੈਬਨਿਟ ‘ਚ ਬਦਲਾਅ:12 ਮੰਤਰੀਆਂ ਨੇ ਦਿੱਤਾ ਅਸਤੀਫ਼ਾ, ਕੈਬਨਿਟ 'ਚ ਸ਼ਾਮਲ ਹੋਣਗੇ ਇਹ ਨਵੇਂ ਚਿਹਰੇ

ਉਹਨਾਂ ਲਿਖਿਆ, ‘ਤੱਥ ਇਹ ਹੈ ਕਿ ਭਾਰਤ ਵਿਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਰਗੀ ਨੀਤੀਆਂ ਨੇ ਵਿਸ਼ਵ ਭਰ ਦੇ ਛੋਟੇ ਕਿਸਾਨਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਭਾਰਤੀ ਕਿਸਾਨਾਂ ਨੂੰ ਅਜਿਹੀ ਸਥਿਤੀ ਵਿਚ ਨਹੀਂ ਰੱਖਣਾ ਚਾਹੀਦਾ। ਸਰਕਾਰ ਨੂੰ ਇਹਨਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ’।

ਹੋਰ ਪੜ੍ਹੋ: Nandigram Election Case: ਮਮਤਾ ਬੈਨਰਜੀ ਨੂੰ ਵੱਡਾ ਝਟਕਾ, HC ਨੇ ਲਾਇਆ 5 ਲੱਖ ਜੁਰਮਾਨਾ

ਪ੍ਰਤਾਪ ਬਾਜਵਾ ਨੇ ਇਕ ਹੋਰ ਟਵੀਟ ਵਿਚ ਲਿਖਿਆ, ‘ਅਮਰੀਕਾ ਵਿਚ ਛੋਟੇ ਕਿਸਾਨਾਂ ਨੂੰ 2,50,000 ਡਾਲਰ ਤੱਕ ਦਾ ਕਰਜ਼ਾ ਮਾਫ ਕਰਨ ਲਈ ਉਹਨਾਂ ਦੀ ਸੀਨੈਟ ਵਿਚ ਬਿਲ ਪੇਸ਼ ਕੀਤਾ ਗਿਆ। ਜੇਕਰ ਖੇਤੀ ਬਾਜ਼ਾਰਾਂ ਦਾ ਉਦਾਰੀਕਰਨ ਸਭ ਤੋਂ ਚੰਗਾ ਕਦਮ ਸੀ ਤਾਂ ਅਮਰੀਕਾ ਦੇ ਛੋਟੇ ਕਿਸਾਨ ਇਸ ਤਰ੍ਹਾਂ ਦੀ ਛੋਟ ਕਿਉਂ ਮੰਗ ਰਹੇ ਹਨ?