ਪੰਜਾਬ ਸਰਕਾਰ ਨੇ PSPCL ਨੂੰ ਜਾਰੀ ਕੀਤੀ 309 ਕਰੋੜ ਰੁਪਏ ਦੀ ਵਾਧੂ ਰਕਮ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਝੋਨੇ ਦੇ ਮੌਸਮ ਦੇ ਚਲਦਿਆਂ 309 ਕਰੋੜ ਰੁਪਏ ਦੀ ਵਾਧੂ ਰਕਮ ਜਾਰੀ ਕੀਤੀ।

Punjab Govt. released additional amount of Rupees 309 Crore to PSPCL

ਪਟਿਆਲਾ: ਪੰਜਾਬ ਸਰਕਾਰ (Punjab Government) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਝੋਨੇ ਦੇ ਮੌਸਮ ਦੇ ਚਲਦਿਆਂ 309 ਕਰੋੜ ਰੁਪਏ ਦੀ ਵਾਧੂ ਰਕਮ ਜਾਰੀ ਕੀਤੀ ਹੈ। ਇਹ ਦੱਸਦਿਆਂ ਪਾਵਰਕਾਮ (Powercom) ਦੇ ਸੀ.ਐਮ.ਡੀ. ਏ. ਵੇਨੂੰ ਪ੍ਰਸਾਦ (CMD A. Venu Prasad) ਨੇ ਕਿਹਾ ਕਿ ਤਾਂ ਜੋ ਸੂਬੇ ‘ਚ ਬਿਜਲੀ ਦੀਆਂ ਵੱਧ ਰਹੀਆਂ ਮੰਗਾ ਘੱਟ ਕਰਨ ਲਈ ਖੁੱਲ੍ਹੀ ਮੰਡੀ ‘ਚੋਂ ਬਿਜਲੀ ਦੀ ਖ਼ਰੀਦ ਕੀਤੀ ਜਾ ਸਕੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ: ਅਲਵਿਦਾ ਦਿਲੀਪ ਕੁਮਾਰ! ਅੰਗਰੇਜ਼ਾਂ ਖਿਲਾਫ਼ ਭਾਸ਼ਣ ਦੇਣ ਲਈ ਜੇਲ੍ਹ ਵੀ ਗਏ ਸਨ ਦਿਲੀਪ ਕੁਮਾਰ

ਉਨ੍ਹਾਂ ਕਿਹਾ ਕਿ 5 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਖਪਤਕਾਰਾਂ (Consumers) ਨੂੰ ਪੀਐਸਪੀਸੀਐਲ ਨੇ 3022 ਲੱਖ ਯੂਨਿਟ ਬਿਜਲੀ ਦੀ ਸਪਲਾਈ ਕੀਤੀ ਹੈ, ਜਿਸ ਦੀ ਵੱਧ ਤੋਂ ਵੱਧ ਮੰਗ 13,162 ਮੈਗਾਵਾਟ ਹੈ। ਸੀਐਮਡੀ ਨੇ ਦੱਸਿਆ ਕਿ ਪੀਐਸਪੀਸੀਐਲ ਨੇ ਪਾਵਰ ਐਕਸਚੇਂਜ (Power Exchange) ਤੋਂ 3.98 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1080 ਮੈਗਾਵਾਟ ਬਿਜਲੀ ਖਰੀਦੀ ਹੈ।

ਹੋਰ ਪੜ੍ਹੋ: ਪਤੀ-ਪਤਨੀ ਨੂੰ ਪਿਆਰ ਪਰਖਣਾ ਪਿਆ ਮਹਿੰਗਾ, ਮਜ਼ਾਕ-ਮਜ਼ਾਕ ‘ਚ ਪੀਤਾ ਜ਼ਹਿਰ, ਪਤਨੀ ਦੀ ਮੌਤ

ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਤਲਵੰਡੀ ਸਾਬੋ ਥਰਮਲ ਪਲਾਂਟ (Talwandi Sabo Thermal Plant) ਦੇ ਦੂਸਰੀ ਯੂਨਿਟ ਦੇ ਫੇਲ੍ਹ ਹੋਣ ਕਾਰਨ ਬਿਜਲੀ ਦੀ ਖਰੀਦ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੈਦਾਵਰ ਦੇ ਘਾਟੇ ਦੇ ਬਾਵਜੂਦ ਪੀਐਸਪੀਸੀਐਲ ਸੂਬੇ ਦੇ ਘਰੇਲੂ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ‘ਚ ਕਾਮਯਾਬ ਰਹੀ ਹੈ।

ਹੋਰ ਪੜ੍ਹੋ: Nandigram Election Case: ਮਮਤਾ ਬੈਨਰਜੀ ਨੂੰ ਵੱਡਾ ਝਟਕਾ, HC ਨੇ ਲਾਇਆ 5 ਲੱਖ ਜੁਰਮਾਨਾ

ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਖਪਤਕਾਰਾਂ ਦੀ ਸੇਵਾ ‘ਚ ਦਿਨ ਰਾਤ ਕੰਮ ਕਰਨ ਵਾਲੇ ਵਿਸ਼ੇਸ਼ ਨਿਗਰਾਨੀ ਸੈੱਲ ਵੀ ਬਣਾਏ ਗਏ ਹਨ। ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਖਪਤਕਾਰ ਪੀਐਸਪੀਸੀਐਲ ਉਪਭੋਗਤਾ ਸੇਵਾਵਾਂ ਐਪ (PSPCL Consumers Services App) ਦੀ ਵਰਤੋਂ ਕਰਨ ਤਾਂ ਜੋ ਉਨ੍ਹਾਂ ਦੀ ਸਪਲਾਈ ਸਬੰਧੀ ਸ਼ਿਕਾਇਤਾਂ ਦਰਜ ਹੋ ਸਕਣ ਅਤੇ ਇਸ ਦੀ ਸਥਿਤੀ ਦਾ ਪਤਾ ਲਗ ਸਕੇ।