Amritpal Singh News : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਪਾਲ ਦੇ ਮਾਪਿਆਂ ਵਲੋਂ ਮੁਲਾਕਾਤ
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ
Amritpal Singh News : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਮੁਲਾਕਾਤ ਕੀਤੀ।
ਪੜ੍ਹੋ ਇਹ ਖ਼ਬਰ : Jammu-Kashmir: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ, 5 ਅਤਿਵਾਦੀ ਢੇਰ, ਦੋ ਜਵਾਨ ਵੀ ਸ਼ਹੀਦ
ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ। ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ ਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਹੀ ਕੰਮ ਕਰਦੇ ਰਹਾਂਗੇ।
ਪੜ੍ਹੋ ਇਹ ਖ਼ਬਰ : Ukrainian War : ਯੂਕਰੇਨ ਵਿੱਚ ਨਾਟੋ ਸੈਨਿਕਾਂ ਦੀ ਤਾਇਨਾਤੀ 'ਤੇ ਰੂਸੀ ਰਾਸ਼ਟਰਪਤੀ ਨਾਰਾਜ਼, ਪ੍ਰਮਾਣੂ ਹਮਲੇ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ
ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਮੁੱਦਿਆਂ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ।
ਪੜ੍ਹੋ ਇਹ ਖ਼ਬਰ : Harjinder Dhami : ਐਡਵੋਕੇਟ ਧਾਮੀ UK ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿਤੀ ਵਧਾਈ
ਦੂਜੇ ਪਾਸੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਣ ਬੁਝ ਕੇ ਕੇਂਦਰ ਸਰਕਾਰ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਡੈਮੋਕਰੇਸੀ ਦੇ ਵਿੱਚ ਰਹਿੰਦੇ ਹੋਏ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਹਨ ਅਤੇ ਜਿਸ ਤਰੀਕੇ ਉਹਨਾਂ ਨੂੰ ਹਲਫ ਦਵਾਇਆ ਗਿਆ ਹੈ ਉਹ ਲੋਕਤੰਤਰ ਦਾ ਵੀ ਘਾਣ ਹੈ ਕਿ ਪਰਿਵਾਰ ਦੇ ਨਾਲ ਵੀ ਅੰਮ੍ਰਿਤਪਾਲ ਸਿੰਘ ਨੂੰ ਮੁਲਾਕਾਤ ਚੰਗੀ ਤਰੀਕੇ ਨਾਲ ਨਹੀਂ ਕਰਨ ਦਿੱਤੀ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Jathedar Giani Harpreet Singh met by Amritpal's parents, stay tuned to Rozana Spokesman)