'ਯੁੱਧ ਨਸ਼ਿਆਂ ਵਿਰੁਧ' ਦਾ 128ਵੇਂ ਦਿਨ 110 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3.8 ਕਿਲੋ ਹੈਰੋਇਨ ਤੇ 5 ਕਿਲੋ ਅਫ਼ੀਮ ਬਰਾਮਦ

110 drug smugglers arrested on 128th day of 'War on Drugs'

ਚੰਡੀਗੜ੍ਹ :ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 128ਵੇਂ ਦਿਨ , ਪੰਜਾਬ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋਗ੍ਰਾਮ ਹੈਰੋਇਨ, 5 ਕਿਲੋਗ੍ਰਾਮ ਅਫੀਮ ਅਤੇ 906 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 128 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,878 ਹੋ ਗਈ ਹੈ।

 ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 108 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 425 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਰਾਜ ਭਰ ਵਿੱਚ 78  ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

 ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ -ਅੱਡੀਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।