ਪਾਰਟੀ ਵਿਚਲੇ ਸਿਆਸੀ ਭੂਚਾਲ 'ਤੇ ਬੋਲੇ ਭਗਵੰਤ ਮਾਨ, ਖਹਿਰਾ 'ਤੇ ਸਾਧਿਆ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਿਆਸੀ ਭੂਚਾਲ ਤੋਂ ਬਾਅਦ ਅੱਜ ਮੀਡੀਆ ਸਾਹਮਣੇ....

AAP Leader Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਿਆਸੀ ਭੂਚਾਲ ਤੋਂ ਬਾਅਦ ਅੱਜ ਮੀਡੀਆ ਸਾਹਮਣੇ ਅਪਣੀ ਚੁੱਪੀ ਤੋੜ ਦਿਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਬਾਗ਼ੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਜਮ ਕੇ ਨਿਸ਼ਾਨੇ ਸਾਧੇ। ਮਾਨ ਨੇ ਕਿਹਾ ਕਿ ਜਦੋਂ ਖਹਿਰਾ ਨੂੰ ਵਿਰੋਧੀ ਪਾਰਟੀ ਦੇ ਅਹੁਦੇ ਤੋਂ ਲਾਂਭੇ ਕਰ ਦਿਤਾ ਗਿਆ, ਤਾਂ ਹੁਣ ਉਨ੍ਹਾਂ ਨੂੰ ਖ਼ੁਦਮੁਖ਼ਤਿਆਰੀ ਚੇਤੇ ਆ ਗਈ। ਜੇਕਰ ਉਹ ਵਿਰੋਧੀ ਧਿਰ ਦੇ ਨੇਤਾ ਬਣੇ ਰਹਿੰਦੇ ਤਾਂ ਠੀਕ ਸੀ?