ਰਾਸ਼ਟਰਪਤੀ ਤੇ ਹੋਰ ਦਿਗਜ਼ ਨੇਤਾਵਾਂ ਨੇ ਦਿਤੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜ਼ਲੀ, 3 ਵਜੇ ਹੋਵੇਗਾ ਸੰਸਕਾਰ   

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਜੇਪੀ ਦੀ ਦਿਗ‍ਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਹਰ ਪਾਸੇ ਸੋਗ...

Sushma Swaraj Dead body

ਨਵੀਂ ਦਿੱਲੀ: ਬੀਜੇਪੀ ਦੀ ਦਿਗ‍ਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਹਰ ਪਾਸੇ ਸੋਗ ਦੀ ਲਹਿਰ ਹੈ। ਸੁਸ਼ਮਾ ਸ‍ਵਰਾਜ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਰੱਖਿਆ ਗਿਆ ਹੈ, ਜਿੱਥੇ ਅੰਤਿਮ ਦਰਸ਼ਨ ਦਾ ਸਿਲਸਿਲਾ ਜਾਰੀ ਹੈ। ਅੱਜ ਦੁਪਹਿਰ 12 ਵਜੇ ਮ੍ਰਿਤਕ ਸਰੀਰ ਨੂੰ ਬੀਜੇਪੀ ਦਫ਼ਤਰ ‘ਤੇ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਦੁਪਹਿਰ 3 ਵਜੇ ਤੋਂ ਬਾਅਦ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਵਦਾਹ ਘਰ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।

ਅੰਤਿਮ ਦਰਸ਼ਨਾਂ ਲਈ ਪਹੁੰਚਣਗੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਹੁਣ ਪੀਐਮ ਮੋਦੀ ਵੀ ਕੁਝ ਹੀ ਦੇਰ ‘ਚ ਉਨ੍ਹਾਂ ਦੇ ਘਰ ਪਹੁੰਚਣਗੇ  ਜਿੱਥੇ ਪੀਐਮ ਸੁਸ਼ਮਾ ਸਵਰਾਜ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦੇਣਗੇ।  

 ਲੋਕਸਭਾ ਸਪੀਕਰ ਨੇ ਕੀਤੇ ਅੰਤਿਮ ਦਰਸ਼ਨ

 ਲੋਕ ਸਭਾ ਸਪੀਕਰ ਓਮ ਬਿੜਲਾ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ।

ਰਾਸ਼ਟਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜ਼ਲੀ 

 



 

 

ਯੋਗ ਗੁਰੂ ਰਾਮਦੇਵ ਨੇ ਦਿੱਤੀ ਸ਼ਰਧਾਂਜ਼ਲੀ 

 



 

 

ਬੀਜੇਪੀ ਸੰਸਦ ਹੇਮਾ ਮਾਲਿਨੀ ਨੇ ਦਿੱਤੀ ਸ਼ਰਧਾਂਜ਼ਲੀ

 



 

 

ਅਮਿਤਾਭ ਬਚਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜ਼ਲੀ

ਮਸ਼ਹੂਰ ਅਦਾਕਾਰ ਅਮਿਤਾਭ ਬਚਨ ਨੇ ਅਪਣੇ ਨਾਲ ਸੁਸ਼ਮਾ ਸਵਰਾਜ ਦੀ ਇਕ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ, ਇਕ ਬਹੁਤ ਹੀ ਦੁਖਦਾਇਕ ਖ਼ਬਰ! ਇਕ ਬਹੁਤ ਹੀ ਦਿਗਜ਼ ਰਾਜਨੀਤਿਕ, ਇਕ ਮਿਲਣਸਾਰ ਵਿਅਕਤੀ, ਇਕ ਮਹਾਨ ਔਰਤ, ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਕੀਤੀ।

 



 

 

ਸੰਸਦ ਸੁਖਬੀਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ