ਪੰਜਾਬ ਸਰਕਾਰ ਵੱਲੋਂ ਸੁਸ਼ਮਾ ਸਵਰਾਜ ਦੇ ਦੇਹਾਂਤ ਦੇ ਸੋਗ ਵਜੋਂ ਅੱਜ ਅੱਧੇ ਦਿਨ ਤੋਂ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਦੇ ਸੋਗ ਵਜੋਂ ਅੱਜ ਸਾਰੇ...

Punjab Govt

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਦੇ ਸੋਗ ਵਜੋਂ ਅੱਜ ਸਾਰੇ ਸਰਕਾਰੀ ਦਫ਼ਤਰਾਂ ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰੀ ਦਫ਼ਤਰਾਂ 'ਚ ਦੁਪਹਿਰ ਬਾਅਦ ਅੱਧੇ ਦਿਨ ਦੀ ਛੁੱਟੀ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਭਾਜਪਾ ਆਗੂ ਸੁਸ਼ਮਾ ਸਵਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦਿੱਲੀ ਦੇ ਏਮਸ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਰ ਕੇ ਭਾਜਪਾ ਦੀ ਊਘੀ ਨੇਤਾ ਸੁਸ਼ਮਾ ਸਵਰਾਜ ਨੇ ਅੰਤਿਮ ਸਾਹ ਲਿਆ। ਉਨ੍ਹਾਂ ਦੀ ਆਖ਼ਰੀ ਟਵਿੱਟਰ ਪੋਸਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਸ਼ਮੀਰ ਬਾਰੇ ਸਰਕਾਰ ਦੇ ਫ਼ੈਸਲੇ ਲਈ ਧੰਨਵਾਦ ਕਰਨ ਦੀ ਸੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ ਕਿ ਉਨ੍ਹਾਂ ਨੂੰ ਇਸ ਦਿਨ ਦਾ ਸਾਰੀ ਜ਼ਿੰਦਗੀ ਇੰਤਜ਼ਾਰ ਸੀ। ਸਵਰਾਜ ਭਾਜਪਾ ਦਾ ਸਭ ਤੋਂ ਵੱਡਾ ਮਹਿਲਾ ਚਿਹਰਾ ਸਨ। ਪਿਛਲੇ ਨਵੰਬਰ ਵਿੱਚ ਉਨ੍ਹਾਂ ਨੇ ਸਿਹਤ ਕਰ ਕੇ ਚੋਣ ਨਾ ਲੜਨ ਦਾ ਐਲਾਨ ਕੀਤਾ ਸੀ।

14 ਫ਼ਰਵਰੀ 1953 ਨੂੰ ਜੰਮੀ ਸਵਰਾਜ ਸੁਪਰੀਮ ਕੋਰਟ ਦੀ ਵਕੀਲ ਰਹਿ ਚੁੱਕੀ ਸਨ ਤੇ ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਵੀ ਸਨ। ਉਹ ਇਹ ਉਹਦਾ ਸਾਂਭਣ ਵਾਲੀ ਇੰਦਰਾ ਗਾਂਧੀ ਤੋਂ ਬਾਅਦ ਦੂਜੀ ਮਹਿਲਾ ਸਨ। ਉਹ ਸੱਤ ਵਾਰ ਸੰਸਦ ਲਈ ਤੇ ਤਿੰਨ ਵਾਰ ਵਿਧਾਨ ਸਭਾ ਲਈ ਚੁਣੇ ਗਏ। 25 ਸਾਲ ਦੀ ਉਮਰ ਵਿੱਚ ਉਹ ਹਰਿਆਣਾ ਦੀ ਸਭ ਤੋਂ ਘੱਟ ਉਮਰ ਦੀ ਕੈਬਿਨਟ ਮੰਤਰੀ ਬਣੇ। ਉਹ ਦਿੱਲੀ ਦੀ ਪੰਜਵੀਂ ਮੁੱਖ ਮੰਤਰੀ ਵੀ ਰਹੇ।