ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਤੇ ਏਡਜ਼ ਵਿਰੁੱਧ ਜ਼ੋਰਦਾਰ ਢੰਗ ਨਾਲ ਜਾਗਰੂਕਤਾ ਮੁਹਿੰਮ ਵਿੱਢੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬਚਾਰ ਜ਼ਿਲਿਆਂ ਦੇ 2400 ਵਾਲੰਟੀਅਰ ਹੋਏ ਸ਼ਾਮਲ; ਖ਼ੂਨਦਾਨ ਲਈ ਵੀ ਲੋਕਾਂ ਨੂੰ ਪ੍ਰੇਰ ਰਹੇ ਨੇ ਵਾਲੰਟੀਅਰ

Rana Gurmit Singh Sodhi

ਚੰਡੀਗੜ, 7 ਅਗਸਤ - ਯੁਵਕ ਸੇਵਾਵਾਂ ਵਿਭਾਗ ਵੱਲੋਂ ਮਿਸ਼ਨ ਫਤਿਹ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੇ ਏਡਜ਼ ਖ਼ਿਲਾਫ਼ ਅਤੇ ਖ਼ੂਨਦਾਨ ਲਈ ਪ੍ਰੇਰਿਤ ਕਰਨ ਵਾਸਤੇ ਜ਼ੋਰਦਾਰ ਢੰਗ ਨਾਲ ਆਨਲਾਈਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। 

ਇਹ ਜਾਣਕਾਰੀ ਦਿੰਦਿਆਂ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਦਿਨ ਜ਼ਿਲਾ ਹੁਸ਼ਿਆਰਪੁਰ, ਕਪੂਰਥਲਾ, ਰੂਪਨਗਰ ਅਤੇ ਐਸ.ਬੀ.ਐਸ. ਨਗਰ ਜ਼ਿਲਿਆਂ ਦੇ 2400 ਵਲੰਟੀਅਰ ਸ਼ਾਮਲ ਹੋਏ, ਜਦੋਂ ਕਿ ਬਾਕੀ ਜ਼ਿਲਿਆਂ ਦੇ ਵਾਲੰਟੀਅਰ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ।

ਮੰਤਰੀ ਨੇ ਦੱਸਿਆ ਕਿ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਨਾਲ ਸਬੰਧਤ ਕੋਵਿਡ-19, ਏਡਜ਼ ਅਤੇ ਖ਼ੂਨਦਾਨ ਵਿਸ਼ਿਆਂ ਉਤੇ ਆਨਲਾਈਨ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂਆਂ ਨੂੰ ਈ ਮੇਲ ਰਾਹੀਂ ਈ ਸਰਟੀਫਿਕੇਟ ਵੀ ਭੇਜੇ ਜਾ ਰਹੇ ਹਨ। ਇਸ ਵਿੱਚ ਭਾਗ ਲੈਣ ਵਾਲਿਆਂ ਨੂੰ 300 ਈ-ਸਰਟੀਫਿਕੇਟ ਰੋਜ਼ਾਨਾ ਈਮੇਲ ਰਾਹੀਂ ਭੇਜੇ ਜਾ ਰਹੇ ਹਨ। ਉਨਾਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਲੋਕਾਂ ਨੂੰ ਸਮਾਜਿਕ ਦੂਰੀ ਅਪਣਾਉਣ ਅਤੇ ਮੋਬਾਈਲ ਫੋਨਾਂ ਉਤੇ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਰੋਨਾ-19 ਦੀ ਜਾਣਕਾਰੀ ਲਈ ਵਟਸਐਪ ਰਾਹੀਂ ਵੀ ਵਲੰਟੀਅਰਾਂ ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਤਾਂ ਕਿ ਲੋਕ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਆਮ ਜਨਤਾ ਨੂੰ ਬਚਾਇਆ ਜਾ ਸਕੇ। ਮਿਸ਼ਨ ਫਤਹਿ ਤਹਿਤ ਯੂਥ ਕਲੱਬਾਂ/ਸਕੂਲਾਂ/ਕਾਲਜਾਂ ਦੇ ਵਾਲੰਟੀਅਰ, ਆਟੋ ਡਰਾਈਵਰਾਂ, ਰੇਹੜੀ ਵਾਲਿਆਂ ਤੇ ਰਿਕਸ਼ਾ ਚਾਲਕਾਂ ਨੂੰ ਮਾਸਕ ਵੰਡ ਰਹੇ ਹਨ ਅਤੇ ਉਨਾਂ ਨੂੰ ਕੋਵਾ ਐਪ ਦੇ ਲਾਭ ਬਾਰੇ ਦੱਸਦਿਆਂ ਡਾਊਨਲੋਡ ਕਰਨ ਦੀ ਅਪੀਲ ਕਰ ਰਹੇ ਹਨ।