ਸੁਮੇਧ ਸੈਣੀ ਨੂੰ ਵੱਡਾ ਝਟਕਾ! ਮੁਹਾਲੀ ਦੀ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਰੱਦ

ਏਜੰਸੀ

ਖ਼ਬਰਾਂ, ਪੰਜਾਬ

ਅਦਾਲਤ ਨੇ ਕਿਹਾ ਕਿ ਇਸ ਮਾਮਲੇ ‘ਚ ਪੁੱਛਗਿਛ ਜ਼ਰੂਰੀ ਹੈ, ਇਸ ਲਈ ਅਰਜ਼ੀ ਖਾਰਜ ਕੀਤੀ ਗਈ।

Mohali court rejects Sumedh Saini's anticipatory bail application

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ (Sumedh Saini) ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਮਾਮਲੇ ‘ਚ ਮੁਹਾਲੀ ਦੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ (Anticipatory bail application) ਨੂੰ ਖਾਰਜ (Rejected) ਕਰ ਦਿੱਤਾ ਹੈ। ਜਾਣਕਾਰੀ ਮਿਲੀ ਕਿ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਮਗਰੋਂ ਕਿਸੇ ਵੀ ਵਕਤ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਹੋਰ ਪੜ੍ਹੋ: ਚੰਡੀਗੜ੍ਹ: 98 ਸਾਲਾ ਬਜ਼ੁਰਗ ਔਰਤ ਦਾ ਗਲਾ ਵੱਢ ਕੇ ਕਤਲ, ਹੱਤਿਆ ਨੂੰ ਲੁੱਟ ਦਿਖਾਉਣ ਦੀ ਕੋਸ਼ਿਸ਼

ਦੱਸ ਦੇਈਏ ਕਿ ਵਿਜੀਲੈਂਸ (Vigilance) ਵਲੋਂ ਸੈਣੀ ਦੀ ਗ੍ਰਿਫ਼ਤਰੀ (Arrest) ਲਈ ਉਸ ਦੀ ਕੋਠੀ ’ਤੇ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਸੈਣੀ ਨੇ ਗ੍ਰਿਫ਼ਤਾਰੀ ’ਤੇ ਰੋਕ ਲਈ ਅਦਾਲਤ (Court of Mohali) ਦਾ ਸਹਾਰਾ ਲਿਆ। ਪਰ ਵਿਜੀਲੈਂਸ ਵਲੋਂ ਦਰਜ ਕੀਤੇ ਕੇਸ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ‘ਚ ਪੁੱਛਗਿਛ ਜ਼ਰੂਰੀ ਹੈ, ਇਸ ਲਈ ਅਰਜ਼ੀ ਖਾਰਜ ਕੀਤੀ ਗਈ।