ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ ਨਜਾਇਜ਼, ਅਸਲੇ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ 'ਚ ਕਰਦੇ ਸਨ ਹਥਿਆਰ ਸਪਲਾਈ

Arrest

 

ਪਟਿਆਲਾ: ਪਟਿਆਲਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐਸਐਸਪੀ ਪਟਿਆਲਾ ਦੀਆਂ ਹਦਾਇਤਾਂ ’ਤੇ ਪੁਲਿਸ ਨੇ ਪਿੰਡ ਮਹਿਮਦਪੁਰ, ਮੇਨ ਜੀਟੀ ਰੋਡ ਅੰਬਾਲਾ ਰਾਜਪੁਰਾ ’ਤੇ ਨਾਕਾਬੰਦੀ ਕੀਤੀ ਹੋਈ ਸੀ। ਜਿੱਥੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਨੌਜਵਾਨ ਬਾਹਰਲੇ ਸੂਬਿਆਂ ਤੋਂ ਵੱਖ-ਵੱਖ ਗਿਰੋਹ ਦੇ ਮੈਂਬਰਾਂ ਅਤੇ ਖਤਰਨਾਕ ਅਪਰਾਧੀਆਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰ ਰਹੇ ਹਨ।

ਸੂਚਨਾ ਮਿਲਣ 'ਤੇ ਪੁਲਿਸ ਨੇ ਹੀਰੋ ਹਾਂਡਾ ਪੈਸ਼ਨ ਮੋਟਰਸਾਈਕਲ ਨੰਬਰ ਪੀ.ਬੀ 04 ਆਰ 1073 'ਤੇ ਆ ਰਹੇ ਇੰਦਰਜੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੂੰ ਜਦੋਂ ਰੋਕਿਆ ਗਿਆ ਤਾਂ ਪਤਾ ਲੱਗਾ ਕਿ ਉਸ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ, ਜੋ ਕਿ ਭਾਰੀ ਮਾਤਰਾ 'ਚ ਨਜਾਇਜ਼ ਵੀ ਸਨ | ਉਹ ਅੰਬਾਲਾ ਤੋਂ ਹਥਿਆਰ ਲੈ ਕੇ ਆਇਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਉਸ ਦੇ ਹੋਰ ਸਾਥੀਆਂ ਸੂਰਜ ਸਿੰਘ ਪੁੱਤਰ ਕਮਲਜੀਤ ਸਿੰਘ, ਵਿਜੇ ਕੁਮਾਰ ਪੁੱਤਰ ਦਲਵੀਰ ਨੂੰ ਵੀ ਕਾਬੂ ਕਰ ਲਿਆ ਗਿਆ।

 

 

ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਜੋਤੀ ਮਾਡਲ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ, ਸੂਰਜ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਖੇਲ ਬਸਤੀ ਜਲੰਧਰ ਅਤੇ ਵਿਜੇ ਕੁਮਾਰ ਪੁੱਤਰ ਦਲਵੀਰ ਵਾਸੀ ਭੀਖਾ ਨੰਗਲ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਾਜਾਇਜ਼ ਹਥਿਆਰਾਂ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਹੈ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 472,482,34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।