ਨਵਾਂਸ਼ਹਿਰ 'ਚ ਥਾਰ ਤੇ ਪੁਲਿਸ ਬੱਸ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਪੁਲਿਸ ਬੱਸ ਤੇ ਥਾਰ

photo

 

ਨਵਾਂਸ਼ਹਿਰ: ਨਵਾਂਸ਼ਹਿਰ-ਰੋਪੜ ਮੁੱਖ ਮਾਰਗ 'ਤੇ ਪਿੰਡ ਕਾਠਗੜ੍ਹ ਮੋੜ ਨੇੜੇ ਇਕ ਪੈਟਰੋਲ ਪੰਪ ਦੇ ਸਾਹਮਣੇ ਮਹਿੰਦਰਾ ਥਾਰ ਅਤੇ ਇਕ ਪੁਲਿਸ ਬੱਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਹ ਹਾਦਸਾ ਅੱਜ ਸਵੇਰੇ ਕਰੀਬ 7.30 ਵਜੇ ਵਾਪਰਿਆ। ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ਡਿਵਾਈਡਰ ਨਾਲ ਟਕਰਾ ਕੇ ਦੂਜੇ ਡਿਵਾਈਡਰ 'ਤੇ ਚੜ੍ਹ ਗਈ। ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਵੀ ਪੜ੍ਹੋ: ਸੰਗਰੂਰ 'ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ 

ਇਸ ਦੇ ਨਾਲ ਹੀ ਥਾਰ ਦੇ ਡਰਾਈਵਰ ਦੇ ਸਿਰ 'ਤੇ ਸੱਟ ਲੱਗੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨੰਬਰ ਪੀਬੀ02-ਸੀਆਰ-6097 ਚੰਡੀਗੜ੍ਹ ਹਾਈਕੋਰਟ ਦੇ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਤੋਂ ਲੈ ਕੇ ਜਾ ਰਹੀ ਸੀ। ਮਹਿੰਦਰਾ ਥਾਰ ਗੱਡੀ ਨੰਬਰ ਪੀਬੀ08-ਡੀਐਫ-1984 ਰੋਪੜ ਤੋਂ ਆ ਰਹੀ ਸੀ। ਜਦੋਂ ਇਹ ਦੋਵੇਂ ਵਾਹਨ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੇ ਤਾਂ ਆਹਮੋ-ਸਾਹਮਣੇ ਟੱਕਰ ਹੋ ਗਈ। ਥਾਰ ਵਿਚ 3 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚ ਡਰਾਈਵਰ ਅਨਹਦ ਪੁੱਤਰ ਤੇਜਵਿੰਦਰ ਸਿੰਘ ਵਾਸੀ ਪਠਾਨਕੋਟ ਦੇ ਗੰਭੀਰ ਸੱਟਾਂ ਲੱਗੀਆਂ। 2 ਹੋਰ ਪ੍ਰਭਤਪਾਲ ਸਿੰਘ ਪੁੱਤਰ ਸਿੰਦਰ ਸਿੰਘ ਵਾਸੀ ਚੀਮਾ, ਸੰਗਰੂਰ ਅਤੇ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਉਦਤ ਭਗਤ ਰਾਮ, ਥਾਣਾ ਸਦਰ ਮਾਨਸਾ, ਜ਼ਿਲ੍ਹਾ ਮਾਨਸਾ ਨੂੰ ਮਾਮੂਲੀ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਸਵਾਰੀਆਂ ਦੇ ਲੱਗੀਆਂ ਸੱਟਾਂ

ਗੱਡੀ ਵਿਚ ਸਵਾਰ ਸਮਾਜ ਸੇਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਮੁਹਾਲੀ ਤੋਂ ਗੁਰਦਾਸਪੁਰ ਲੈ ਕੇ ਜਾ ਰਹੇ ਸਨ। ਇਸ ਦੇ ਨਾਲ ਹੀ ਬੱਸ 'ਚ ਸਵਾਰ ਕਰੀਬ 35/40 ਕਰਮਚਾਰੀ ਤਾਂ ਵਾਲ-ਵਾਲ ਬਚ ਗਏ ਪਰ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਬੱਸ ਡਿਵਾਈਡਰ ਨਾਲ ਟਕਰਾ ਕੇ ਡਿਵਾਈਡਰ 'ਤੇ ਜਾ ਚੜ੍ਹੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੇ ਐਸ.ਆਈ ਪੂਰਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਵਾਹਨਾਂ ਨੂੰ ਸਾਈਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ | ਹਾਦਸੇ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।