Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਕੱਲ ਨੂੰ ਹੋਵੇਗੀ ਮੁੜ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

12 ਅਗਸਤ ਨੂੰ ਬੈਰਕ ਬਦਲਣ ਵਾਲੀ ਪਟੀਸ਼ਨ 'ਤੇ ਸੁਣਵਾਈ

Bikram Singh Majithia's bail application will be heard again tomorrow

Bikram Singh Majithia's bail application: ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਅਦਾਲਤ ਵਿਖੇ ਸੁਣਵਾਈ ਹੋਈ ਹੈ। ਇਸ ਮੌਕੇ ਅਦਾਲਤ ਵਿਚ ਸਰਕਾਰੀ ਧਿਰ ਦੀ ਤਰਫ਼ ਤੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫ਼ਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ’ਤੇ ਧਿਆਨ ਦੇਣ ਲਈ ਅਦਾਲਤ ਅੱਗੇ ਅਪੀਲ ਕੀਤੀ।

ਜਦਕਿ ਮਜੀਠੀਆ ਖਿਲਾਫ਼ ਠੋਸ ਸਬੂਤਾਂ ਦੀ ਘਾਟ ਨੂੰ ਮੱਦੇਨਜ਼ਰ ਰੱਖਦਿਆਂ ਬਚਾਅ ਧਿਰ ਦੇ ਵਕੀਲ ਡੀ. ਐਸ. ਸੋਬਤੀ ਐਚ.ਐਸ. ਧਨੋਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਅਦਾਲਤ ਅੱਗੇ ਮਜੀਠੀਆ ਨੂੰ ਜ਼ਮਾਨਤ ਦੇ ਯੋਗ ਹੋਣ ’ਤੇ ਜ਼ੋਰ ਦਿੱਤਾ। ਇਸ ਮਾਮਲੇ ਦੀ ਸੁਣਵਾਈ ਵਿਚ ਸਮਾਂ ਲੱਗਣ ਕਾਰਨ ਅਦਾਲਤ ਨੇ ਮੁੜ ਤੋਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਨੂੰ ਕੱਲ ਦੀ ਮੁਲਤਵੀ ਕੀਤਾ ਹੈ।