ਰਣਜੀਤ ਸਿੰਘ ਗਿੱਲ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ

Ranjit Singh Gill did not get relief from the High Court

Ranjit Singh Gill did not get relief from the High Court  : ਗਿਲਕੋ ਗਰੁੱਪ ਦੇ ਮਾਲਕ ਰਣਜੀਤ ਸਿੰਘ ਗਿੱਲ ਦੀ ਪਟੀਸ਼ਨ ’ਤੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਜਸਟਿਸ ਤ੍ਰਿਭੁਵਨ ਦਹੀਆ ਦੀ ਸਿੰਗਲ ਬੈਂਚ ਦੇ ਸਾਹਮਣੇ ਸੁਣਵਾਈ ਦੌਰਾਨ ਪਟੀਸ਼ਨ ਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਰਣਜੀਤ ਸਿੰਘ ਗਿੱਲ ਰਾਜਨੀਤਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਉਹ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਇਆ ਹੈ।


ਵਕੀਲ ਨੇ ਇਹ ਵੀ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਛਾਪੇ ਦੌਰਾਨ ਕੋਈ ਠੋਸ ਸਬੂਤ ਨਹੀਂ ਮਿਲੇ ਪਰ ਫਿਰ ਵੀ ਰਣਜੀਤ ਸਿੰਘ ਗਿੱਲ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਅਗਸਤ 2025 ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਦਕਿ ਕੋਰਟ ਨੇ ਗਿੱਲ ਨੂੰ ਕੋਈ ਵੀ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮਾਮਲੇ ਅਗਲੀ ਸੁਣਵਾਈ ਆਉਂਦੀ 12 ਅਗਸਤ ਨੂੰ ਹੋਵੇਗੀ।