Water level in Ghaggar River increased
Water level in Ghaggar River increased : ਪੰਜਾਬ ਅਤੇ ਗੁਆਂਢੀ ਸੂਬਿਆਂ ’ਚ ਲਗਾਤਾਰ ਹੋ ਰਹੀ ਬਾਰਿਸ਼ ਦੇ ਚਲਦਿਆਂ ਘੱਗਰ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਦਕਿ ਹਿਮਾਚਲ ਪ੍ਰਦੇਸ਼ ਵਿਚ ਫਿਲਹਾਲ 15 ਅਗਸਤ ਤੱਕ ਮੀਂਹ ਦਾ ਅਲਰਟ ਹੈ, ਜਿਸ ਕਾਰਨ ਪੰਜਾਬ ਦੀਆਂ ਨਦੀਆਂ ਅਤੇ ਨਾਲ਼ੇ ਉਫਾਨ ’ਤੇ ਹਨ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੇੜਲੇ ਇਲਾਕਿਆਂ ’ਚ ਕਈ ਥਾਵਾਂ ’ਤੇ ਘੱਗਰ ਦਰਿਆ ਦਾ ਪਾਣੀ ਓਵਰ ਫਲੋਅ ਹੋਣ ਲੱਗਿਆ ਹੈ। ਘੱਗਰ ਦਰਿਆ ਵਿਚ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ’ਤੇ ਪ੍ਰਸ਼ਾਸਨ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੀ ਵੱਖ-ਵੱਖ ਇਲਾਕਿਆਂ ’ਚ ਵੀ ਹਰ ਰੋਜ਼ ਵਾਰਿਸ਼ ਹੋ ਰਹੀ ਹੈ।