ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਦਿੱਲੀ ਤੋਂ ਗ੍ਰਿਫਤਾਰ

ਏਜੰਸੀ

ਖ਼ਬਰਾਂ, ਪੰਜਾਬ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਹਨ। ਦੋਵਾਂ ਦਾ ਹੀ ਪੰਜਾਬ ਵਿਚ ਕਈ ਗੰਭੀਰ ਮਾਮਲਿਆਂ ਵਿਚ ਹੱਥ ਹੈ। 

Two Babbar Khalsa terrorists arrested in Delhi after exchange of fire

ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਅਤਿਵਾਦੀ ਗ੍ਰਿਫਤਾਰ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਉੱਤਰ ਪੱਛਮੀ ਦਿੱਲੀ ਵਿਚ ਮੁਕਾਬਲੇ ਦੌਰਾਨ ਫੜੇ ਗਏ ਇਨ੍ਹਾਂ ਅਤਿਵਾਦੀਆਂ ਦੀ ਪਛਾਣ ਭੁਪਿੰਦਰ ਉਰਫ਼ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਰਹਿਣ ਵਾਲੇ ਹਨ। ਦੋਵਾਂ ਦਾ ਹੀ ਪੰਜਾਬ ਵਿਚ ਕਈ ਗੰਭੀਰ ਮਾਮਲਿਆਂ ਵਿਚ ਹੱਥ ਹੈ। 
 BKI ਨੂੰ ਬੱਬਰ ਖਾਲਸਾ ਵੀ ਕਿਹਾ ਜਾਂਦਾ ਹੈ। ਇਹ ਭਾਰਤ ਵਿਚ ਇਕ ਖਾਲਿਸਤਾਨ ਅਤਿਵਾਦੀ ਸੰਗਠਨ ਹੈ। ਭਾਰਤ ਅਤੇ ਬ੍ਰਿਟਿਸ਼ ਸਰਕਾਰਾਂ ਸੁਤੰਤਰ ਸਿੱਖ ਰਾਜ ਦੀ ਸਿਰਜਣਾ ਦੀਆਂ ਕੋਸ਼ਿਸ਼ਾਂ ਕਾਰਨ ਬੱਬਰ ਖਾਲਸਾ ਨੂੰ ਇਕ ਅਤਿਵਾਦੀ ਸਮੂਹ ਮੰਨਦੀਆਂ ਹਨ, ਜਦੋਂ ਕਿ ਇਸਦੇ ਸਮਰਥਕ ਇਸ ਨੂੰ ਇੱਕ ਲਹਿਰ ਮੰਨਦੇ ਹਨ।

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਗਠਨ 1978 ਵਿਚ ਹੋਇਆ ਸੀ, ਪਰ 1990 ਦੇ ਦਹਾਕੇ ਵਿਚ ਹੋਏ ਮੁਕਾਬਲਿਆਂ ਵਿਚ ਕਈ ਮੁੱਖ ਮੈਂਬਰ ਮਾਰੇ ਗਏ ਸਨ, ਜਿਸ ਤੋਂ ਬਾਅਦ ਇਸ ਸੰਗਠਨ ਦਾ ਪ੍ਰਭਾਵ ਘੱਟ ਗਿਆ ਸੀ। ਬੱਬਰ ਖਾਲਸਾ ਇੰਟਰਨੈਸ਼ਨਲ ਨੂੰ ਕਈ ਦੇਸ਼ਾਂ ਵਿੱਚ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਕੈਨੇਡਾ, ਜਰਮਨੀ, ਭਾਰਤ ਅਤੇ ਬ੍ਰਿਟੇਨ ਸ਼ਾਮਲ ਹਨ।