ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢ ਰਹੀ ਹੈ।

Transport Minister Laljit Bhullar assured the private bus operators of solving their legitimate demands

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਸੰਜੀਦਾ ਹੈ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਗਹੁ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢ ਰਹੀ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੋਲ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਸਬੰਧੀ ਮੁੱਦਾ ਚੁਕਣਗੇ ਅਤੇ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਪੂਰਾ ਜ਼ੋਰ ਲਾਉਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਸਨਅਤ ਨੂੰ ਹੋਰ ਉੱਨਤ ਕੀਤਾ ਜਾਵੇਗਾ।