ਅਬੋਹਰ 'ਚ ਨਸ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕਮਰੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

photo

 

ਅਬੋਹਰ: ਅਬੋਹਰ 'ਚ ਬੀਤੀ ਰਾਤ ਗੋਬਿੰਦ ਨਗਰੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਪੁਲਿਸ ਤੜਕੇ 3.30 ਵਜੇ ਮੌਕੇ ’ਤੇ ਪੁੱਜੀ। ਮਾਮਲੇ ਦੀ ਜਾਂਚ ਕਰਦੇ ਹੋਏ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਚਿੰਤਤ ਹੋਏ ਗੱਗੂ ਗਿੱਲ, ਕਿਹਾ-ਚਿੱਟੇ ਨੇ ਲੋਕਾਂ ਦੇ ਘਰ ਕੀਤੇ ਬਰਬਾਦ

ਜਾਣਕਾਰੀ ਮੁਤਾਬਕ ਅੰਕੁਸ਼ ਪੁੱਤਰ ਸੰਦੀਪ ਕੁਮਾਰ ਦੋ ਸਾਲ ਪਹਿਲਾਂ ਦਿੱਲੀ 'ਚ ਪੜ੍ਹਦਾ ਸੀ ਪਰ ਉਸ ਤੋਂ ਬਾਅਦ ਵਾਪਸ ਅਬੋਹਰ ਆ ਗਿਆ। ਇਥੇ ਆ ਕੇ ਉਹ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਅਤੇ ਨਸ਼ੇ ਕਰਨ ਲੱਗਾ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਬੁੱਧਵਾਰ ਰਾਤ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਜਲੰਧਰ: ਸ਼ਰਾਬ ਦੇ ਨਸ਼ੇ ਵਿਚ ASI ਨੇ 4 ਗੱਡੀਆਂ ਨੂੰ ਮਾਰੀ ਟੱਕਰ, ਵੱਡਾ ਹਾਦਸਾ ਵਾਪਰਨ ਤੋਂ ਰਿਹਾ ਬਚਾਅ  

ਪੁਲਿਸ ਨੂੰ ਸੂਚਿਤ ਕੀਤਾ, ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਮ੍ਰਿਤਕ ਦਾ ਪਿਤਾ ਮਿਹਨਤ ਮਜ਼ਦੂਰੀ ਕਰਦਾ ਹੈ। ਮ੍ਰਿਤਕ ਅੰਕੁਸ਼ ਤਿੰਨ ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਦੂਜੇ ਪਾਸੇ ਘਟਨਾ ਤੋਂ ਬਾਅਦ ਪਰਿਵਾਰ 'ਚ ਹੜਕੰਪ ਮੱਚ ਗਿਆ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਅੰਕੁਸ਼ ਬੀਮਾਰੀ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।