ਪੰਜਾਬ ਨੂੰ ਮੁੜ ਸੁਰਜੀਤ ਕਰਨ ਲਈ ਬਹੁਤ ਸਾਰੇ ਹੱਥਾਂ ਦੀ ਪਵੇਗੀ ਲੋੜ : ਸੋਨੂੰ ਸੂਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਮੈਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੀ ਕਰਾਂਗਾ ਕੋਸ਼ਿਸ਼

Many hands will be needed to revive Punjab: Sonu Sood

Sonu Sood news : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਫ਼ਿਲਮੀ ਅਦਾਕਾਰ ਸੋਨੂੰ ਸੂਦ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਮੌਕੇ ਸੋਨੂੰ ਸੂਦ ਨੇ ਕਿਹਾ ਕਿ ਮੈਂ ਬਾਗਪੁਰ, ਸੁਲਤਾਨਪੁਰ ਲੋਧੀ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਅਜਨਾਲਾ ਜਾ ਰਿਹਾ ਹਾਂ ਅਤੇ ਉਥੇ ਮੈਂ ਆਲੇ-ਦੁਆਲੇ ਘੁੰਮ ਕੇ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਾਂਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ ਹਨ ਅਤੇ ਲੋਕਾਂ ਦੀ ਰੋਜ਼ੀ-ਰੋਟੀ ਬਰਬਾਦ ਹੋ ਗਈ ਹੈ। ਇਸ ਲਈ ਮੈਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰਾਂਗਾ ਅਤੇ ਸਥਾਨਕ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਜ਼ਰੂਰਤਾਂ ਦੀ ਸੂਚੀ ਲਵਾਂਗਾ।

ਸੋਨੂੰ ਸੂਦ ਨੇ ਕਿਹਾ ਕਿ ਇਹ ਇਕ ਹਫ਼ਤੇ ਜਾਂ ਦਸ ਦਿਨਾਂ ਦਾ ਕੰਮ ਨਹੀਂ ਹੈ ਸਗੋਂ ਸਾਨੂੰ ਪੰਜਾਬ ਨੂੰ ਆਪਣੇ ਪੈਰਾਂ ’ਤੇ ਵਾਪਸ ਲਿਆਉਣ ਲਈ ਘੱਟੋ-ਘੱਟ ਕੁਝ ਮਹੀਨੇ ਲੱਗਣਗੇ। ਮੈਨੂੰ ਲੱਗਦਾ ਹੈ ਕਿ ਪੰਜਾਬ ਦੀ ਮਦਦ ਕਰਨ ਲਈ ਹਰ ਕੋਈ ਅੱਗੇ ਆ ਰਿਹਾ ਹੈ। ਪਰ ਫਿਰ ਵੀ ਸਾਨੂੰ ਬਹੁਤ ਸਾਰੇ ਹੱਥਾਂ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਜਲਦੀ ਤੋਂ ਜਲਦੀ ਮੁੜ ਸੁਰਜੀਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਹੜ੍ਹਾਂ ਕਾਰਨ ਘਰ ਤਬਾਹ ਹੋ ਗਏ ਹਨ ਅਸੀਂ ਇਕੱਠੇ ਹੋ ਕੇ ਕੁਝ ਘਰ ਬਣਾਉਣ ਦੀ ਕੋਸ਼ਿਸ਼ ਕਰਾਂਗੇ। ਸੋਨੂੰ ਸੂਦ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਸਭ ਤੋਂ ਜ਼ਿਆਦਾ ਹੋਏ ਪ੍ਰਭਾਵਿਤ ਹੋਏ ਇਲਾਕਿਆਂ ਦਾ ਮੈਂ ਦੌਰਾ ਕਰਾਂਗਾ ਅਤੇ ਉਥੇ ਦੇ ਲੋਕਾਂ ਨਾਲ ਮੁਲਾਕਾਤ ਕਰਾਂਗਾ।