ਮੁੱਖ ਮੰਤਰੀ ਵਲੋਂ ਬਠਿੰਡਾ ਪੁਲੀਸ ਰੇਂਜ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਆਗਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀ ਨਸ਼ਿਆਂ ਦੀ ਲਾਹਨਤ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

PUNJAB CM LAUNCHES ANTI-DRUG CAMPAIGN OF BATHINDA POLICE RANGE

ਕਿਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀ ਨਸ਼ਿਆਂ ਦੀ ਲਾਹਨਤ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਠਿੰਡਾ ਪੁਲੀਸ ਰੇਂਜ ਦੇ ਨਸ਼ਾ ਵਿਰੋਧੀ ਉਪਰਾਲੇ ਦਾ ਆਰੰਭ ਕੀਤਾ ਜਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾ ਕੇ ਉਨ•ਾਂ ਨੂੰ ਸੁਖੀ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦੇ ਯੋਗ ਬਣਾਇਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ 'ਨਸ਼ਾ ਮੌਤ ਦਾ ਚਿੱਤਰ ਹੈ, ਪੰਜਾਬ ਸਰਕਾਰ ਤੁਹਾਡੀ ਮਿੱਤਰ ਹੈ' ਦਾ ਬੈਨਰ ਵੀ ਜਾਰੀ ਕੀਤਾ।

ਇਸ ਮੌਕੇ ਬਠਿੰਡਾ ਰੇਂਜ ਦੇ ਆਈ.ਜੀ. ਐਮ.ਐਫ. ਫਰੂਕੀ ਨੇ ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬਠਿੰਡਾ,  ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜ਼ਿਲਿ•ਆਂ ਦੀਆਂ ਪ੍ਰਮੁੱਖ ਥਾਵਾਂ 'ਤੇ 60 ਹਜ਼ਾਰ ਪੋਸਟਰ ਅਤੇ 450 ਫਲੈਕਸ ਬੋਰਡ ਲਾਏ ਜਾਣਗੇ। ਉਨ•ਾਂ ਕਿਹਾ ਕਿ ਇਨ•ਾਂ ਬੋਰਡਾਂ 'ਤੇ ਸਬੰਧਤ ਜ਼ਿਲ•ਾ ਪੁਲੀਸ ਮਖੀਆਂ, ਸਰਕਲ ਅਫਸਰਾਂ ਅਤੇ ਕੰਟਰੋਲ ਰੂਮ ਦੇ ਮੋਬਾਈਲ ਨੰਬਰ ਲਿਖੇ ਹੋਣਗੇ ਤਾਂ ਕਿ ਨਸ਼ੇ ਵੇਚਣ ਵਾਲੇ ਤਸਕਰਾਂ ਬਾਰੇ ਸੂਚਨਾ ਦੇਣ ਲਈ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।

ਇਸੇ ਤਰ•ਾਂ ਸਬੰਧਤ ਪੁਲੀਸ ਅਫਸਰਾਂ ਤੇ ਕਰਮਚਾਰੀਆਂ ਵੱਲੋਂ ਨਸ਼ੇ ਦੇ ਆਦੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਇਹ ਪੋਸਟਰ ਤੇ ਬੋਰਡ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲਾਏ ਜਾਣਗੇ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਹਾਜ਼ਰ ਸਨ।