‘‘ਕਈ ਵਾਰ ਨਹੁੰ ਪਲਾਸ ਨਾਲ ਪੱਟੇ ਵੀ ਜਾਂਦੇ ਆ’’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ-ਭਾਜਪਾ ਦੇ ਨਹੁੰ ਮਾਸ ਦੇ ਰਿਸ਼ਤੇ ’ਤੇ ਭਗਵੰਤ ਮਾਨ ਦਾ ਤੰਜ

Bhagwant Mann Speak Against Akali-BJP

ਫਗਵਾੜਾ- ਫਗਵਾੜਾ ਵਿਧਾਨ ਸਭਾ ਦੀ ਉਪ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪੋ ਆਪਣੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਵੀ ਅਪਣੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਫਗਵਾੜਾ ਦੇ ਪਿੰਡ ਮਾਨਵਾਲੀ ਵਿਚ ਪ੍ਰਚਾਰ ਕਰਨ ਲਈ ਪੁੱਜੇ, ਜਿੱਥੇ ਉਨ੍ਹਾਂ ਅਪਣੇ ਵਿਰੋਧੀਆਂ ’ਤੇ ਜਮ ਕੇ ਨਿਸ਼ਾਨੇ ਸਾਧੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਹ ਦੋਵੇਂ ਪਾਰਟੀਆਂ ਆਪਸ ਵਿਚ ਮਿਲੀਆਂ ਹੋਈਆਂ ਹਨ, ਕਦੇ ਕੋਈ ਸੱਤਾ ਵਿਚ ਆ ਜਾਂਦੈ ਅਤੇ ਕਦੇ ਕੋਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਚਾਹੀਦਾ ਹੈ ਕਿ ਇਕ ਵਾਰ ਅਪਣੀ ਸੋੋਚ ਬਦਲ ਦੇ ਆਮ ਆਦਮੀ ਪਾਰਟੀ ਨੂੰ ਅੱਗੇ ਲਿਆਏ ਤਾਂ ਕਿ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲਿਆਂਦਾ ਜਾ ਸਕੇ।

ਦੱਸ ਦਈਏ ਕਿ ਪੰਜਾਬ ਵਿਚ ਇਸ ਸਮੇਂ ਫਗਵਾੜਾ, ਦਾਖਾ, ਮੁਕੇਰੀਆਂ ਅਤੇ ਜਲਾਲਾਬਾਦ ਦੀਆਂ ਚਾਰ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਪ੍ਰਚਾਰ ਜ਼ੋਰਾਂ ਸ਼ੋਰਾਂ ’ਤੇ ਚੱਲ ਰਿਹਾ ਹੈ। ਦੇਖਣਾ ਹੋਵੇਗਾ ਕਿ ਇਨ੍ਹਾਂ ਚਾਰਾਂ ਸੀਟਾਂ ’ਤੇ ਕਿਹੜੀ ਕਿਹੜੀ ਪਾਰਟੀਆਂ ਦੇ ਉਮੀਦਵਾਰ ਇਸ ਵਾਰ ਬਾਜ਼ੀ ਮਾਰਦੇ ਹਨ।