ਮਜੀਠੀਆ ਮੇਰੇ ਨਾਲ ਸਿਆਸੀ ਲੜਾਈ ਲੜੇ, ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ :  ਕੈਪਟਨ ਸੰਧੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ - ਅਕਾਲੀਆਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਹੁਣ ਦੌੜ ਵਿਚ ਸ਼ਾਮਲ ਨਹੀਂ ਰਹਿ ਗਏ

Congress candidate Captain Sandeep Singh Sandhu election campaign

ਦਾਖਾ : ਦਾਖਾ ਤੋਂ ਕਾਂਗਰਸ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਕਿਹਾ ਕਿ ਉਹ ਉਨ੍ਹਾਂ ਨਾਲ ਸਿਆਸੀ ਰੂਪ ਵਿਚ ਲੜਨ ਨਾ ਕੇ ਪੁਲਿਸ ਅਧਿਕਾਰੀਆਂ ਅਤੇ ਹੋਰ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ਾਂ ਕਰਨ। ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਈ ਜਨਸਭਾਵਾਂ ਨੂੰ ਸੰਬੋਧਿਤ ਕਰਦੇ ਹੋਏ ਕੈਪਟਨ ਸੰਧੂ ਨੇ ਮਜੀਠੀਆ ਦੁਆਰਾ ਕਈ ਪੁਲਿਸ ਅਧਿਕਾਰੀਆਂ ਦਾ ਨਾਮ ਲੈ ਕੇ ਉਨ੍ਹਾਂ ਨੂੰ ਧਮਕੀਆਂ ਦੇਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ। ਸੰਧੂ ਨੇ ਕਿਹਾ ਕਿ ਜੇਕਰ ਮਜੀਠੀਆ ਨੇ ਐਸਐਚਓ ਪੱਧਰ ਦੇ ਅਧਿਕਾਰੀਆਂ ਨੂੰ ਟਾਰਗੇਟ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਉਹ ਪਹਿਲਾਂ ਹੀ ਰਾਜਨੀਤਿਕ ਲੜਾਈ ਹਾਰ ਚੁੱਕੇ ਹਨ।

ਕਾਂਗਰਸ ਉਮੀਦਵਾਰ ਨੇ ਕਿਹਾ ਕਿ ਅਕਾਲੀਆਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਹੁਣ ਦੌੜ ਵਿਚ ਸ਼ਾਮਲ ਨਹੀਂ ਰਹਿ ਗਏ ਅਤੇ ਚੋਣਾਂ ਦੇ ਵਿਚ ਆਪਣੇ ਤੀਜੇ ਸਥਾਨ ਤੇ ਆਉਣ ਨੂੰ ਲੈ ਕੇ ਉਨ੍ਹਾਂ ਨੇ ਇਸ ਨੂੰ ਕਿਸਮਤ ਦਾ ਭਾਣਾ ਸਮਝ ਕੇ ਸਵੀਕਾਰ ਕਰ ਲਿਆ ਹੈ, ਜਿਵੇਂ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਨਤੀਜਿਆਂ ਨੂੰ ਪ੍ਰਵਾਨ ਕਰ ਲਿਆ ਸੀ।  ਉਨ੍ਹਾਂ ਕਿਹਾ ਕਿ ਅਕਾਲੀ ਹੁਣ ਚੋਣ ਨਤੀਜਿਆਂ ਤੋਂ ਪਹਿਲਾਂ ਬਹਾਨੇ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਉਹ ਆਪਣੀ ਹਾਰ, ਜੋ ਕਿ ਉਨ੍ਹਾਂ ਦੇ ਚਿਹਰੇ ਤੇ ਸਾਫ ਦਿਖ ਰਹੀ ਹੈ, ਦੇ ਲਈ ਪੁਲਿਸ ਅਤੇ ਹੋਰ ਸਰਕਾਰੀ ਅਧਿਕਾਰੀਆਂ ਨੂੰ ਦੋਸ਼ੀ ਠਹਿਰਾ ਸਕਣ।

ਕੈਪਟਨ ਸੰਧੂ ਨੇ ਕਿਹਾ ਕਿ ਲੋਕ ਨਾ ਤਾਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੇ ਬਲਿਦਾਨ ਨੂੰ ਭੁੱਲੇ ਹਨ ਅਤੇ ਨਾ ਹੀ ਨਸ਼ਿਆਂ ਕਾਰਨ ਸੈਂਕੜੇ ਨੌਜਵਾਨਾਂ ਦੀਆਂ ਮੌਤਾਂ ਵਰਗੇ ਦੋਨਾਂ ਕਾਰਨਾਂ ਨੂੰ ਭੁੱਲੇ ਹਨ, ਜਿਸ ਦੇ ਲਈ ਅਕਾਲੀ ਜ਼ਿੰਮੇਵਾਰ ਸੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਹੈਰਾਨੀ ਹੈ ਕਿ  ਉਹ ਕਿਸ ਮੂੰਹ ਨਾਲ ਵੋਟ ਮੰਗ ਰਹੇ ਹਨ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਬਕ ਸਿਖਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ।

ਕਾਂਗਰਸ ਉਮੀਦਵਾਰ ਨੇ ਕਿਹਾ ਕਿ ਉਹ ਨਕਾਰਾਤਮਕ ਪ੍ਰਚਾਰ ਵਿਚ ਵਿਸ਼ਵਾਸ ਨਹੀਂ ਰੱਖਦੇ। ਸੰਧੂ ਨੇ ਚਿਤਾਵਨੀ ਦਿੱਤੀ ਕਿ, ਕਿਉਂਕਿ ਅਕਾਲੀਆਂ ਨੇ ਆਪਣੀ ਪੁਰਾਣੀ ਰਣਨੀਤੀ ਜਿਸ ਦੇ ਵਿੱਚ ਹੱਥ ਮਰੋੜਨ ਅਤੇ ਅਧਿਕਾਰੀਆਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ, ਇਸ ਲਈ ਮੈਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਸਵੀਕਾਰ ਨਹੀਂ ਕੀਤਾ ਜਾਏਗਾ ਅਤੇ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।