ਸ਼ਾਤਿਰ ਚੋਰਾਂ ਨੂੰ ਫੜਨ ਮਗਰੋਂ ਪੁਲਿਸ ਨੇ ਲਿਆ ਸੁੱਖ ਦਾ ਸਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੱਖਾਂ ਰੁਪਏ ਮੋਬਾਇਲ ਫੋਨ ਹੋਏ ਬਰਾਮਦ

police arrest thieves

ਲੁਧਿਆਣਾ: ਲੁਧਿਆਣਾ ਪੁਲਿਸ ਨੇ ਲੱਖਾਂ ਰੁਪਏ ਦੇ ਮੋਬਾਈਲ ਫ਼ੋਨਾਂ ਸਮੇਤ ਚਾਰ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਸ਼ਾਤਿਰ ਚੋਰਾਂ ਨੂੰ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਫੜੇ ਗਏ ਚੋਰਾਂ ਪਾਸੋਂ ਲੱਖਾਂ ਰੁਪਏ 69 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਇਹ ਦੁਕਾਨਾਂ ਵਗੈਰਾ ਤੋਂ ਚੋਰੀ ਕਰਦੇ ਸਨ।

ਪੁਲਿਸ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਮੋਬਾਈਲ ਚੋਰੀ ਹੋਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਸਨ, ਜਿਸ ਕਰਕੇ ਪੁਲਿਸ ਨੂੰ ਇਨ੍ਹਾਂ ਚੋਰਾਂ ਦੀ ਭਾਲ ਸੀ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਕਿਹੜੇ-ਕਿਹੜੇ ਇਲਾਕਿਆਂ ਵਿਚ ਫ਼ੋਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।