ਪੰਜਾਬ 'ਚ ਅਜੇ ਨਹੀਂ ਖੁਲ੍ਹਣਗੇ ਸਕੂਲ, ਮੁਖ ਮੰਤਰੀ ਸਮੀਖਿਆ ਬਾਅਦ ਲੈਣਗੇ ਫ਼ੈਸਲਾ: ਸਿੱਖਿਆ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲ ਖੋਲ੍ਹਣ ਬਾਰੇ ਮੁਖ ਮੰਤਰੀ ਬਾਅਦ ਕਰਨਗੇ ਫੈਸਲਾ

vijay inder singla

ਚੰਡੀਗੜ੍ਹ:  ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦਾ ਫੈਸਲਾ ਫਿਲਹਾਲ ਟਾਲ ਦਿਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਮੁਤਾਬਕਾ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਜਦਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।

ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ 'ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।