ਰਿਸ਼ਵਤਖੋਰੀ ਦਾ ਮਾਮਲਾ : AIG ਅਸ਼ੀਸ਼ ਕਪੂਰ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਕਰੀਬ 3 ਘੰਟੇ ਸੁਣਵਾਈ ਤੋਂ ਬਾਅਦ ਹੋਇਆ ਫ਼ੈਸਲਾ
Bribery case: AIG Ashish Kapoor sent to 4-day police remand
ਮੁਹਾਲੀ : ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਅਸ਼ੀਸ਼ ਕਪੂਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਕਰੀਬ 3 ਘੰਟੇ ਚੱਲੀ।
ਵਿਜੀਲੈਂਸ ਨੇ ਅਦਾਲਤ ਤੋਂ ਆਸ਼ੀਸ਼ ਕਪੂਰ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 4 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਵੀਰਵਾਰ ਨੂੰ ਏਆਈਜੀ ਅਸ਼ੀਸ਼ ਕਪੂਰ ਨੂੰ ਇੱਕ ਔਰਤ ਤੋਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਜਦੋਂ ਉਹ 2016 ਵਿੱਚ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੀ ਸੁਪਰਡੈਂਟ ਵਜੋਂ ਤਾਇਨਾਤ ਸੀ।