ਮੁਹਾਲੀ RPG ਅਟੈਕ ਮਾਮਲੇ 'ਚ ਸਾਜ਼ਿਸ਼ਕਰਤਾ ਗ੍ਰਿਫ਼ਤਾਰ 

ਏਜੰਸੀ

ਖ਼ਬਰਾਂ, ਪੰਜਾਬ

ਹਮਲਾ 10 ਮਈ ਨੂੰ ਹੋਇਆ ਸੀ

Conspirator arrested in Mohali RPG attack case

 

ਮੁਹਾਲੀ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸ਼ੁੱਕਰਵਾਰ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ 'ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਘਟਨਾ 10 ਮਈ ਦੀ ਹੈ। ਜਾਣਕਾਰੀ ਅਨੁਸਾਰ ਇਹ ਸਨਸਨੀਖੇਜ਼ ਘਟਨਾ 10 ਮਈ ਦੀ ਸ਼ਾਮ ਕਰੀਬ 7:30 ਵਜੇ ਮੁਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਵਾਪਰੀ। ਚਸ਼ਮਦੀਦਾਂ ਮੁਤਾਬਕ ਇਮਾਰਤ 'ਤੇ ਸ਼ੱਕੀ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ।  ਜਾਂਚ ਤੋਂ ਬਾਅਦ ਪਤਾ ਲੱਗਾ ਕਿ ਇਹ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ ਸੀ। ਇਸ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ ਦੀ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਸੁੱਟਿਆ ਗਿਆ ਸੀ। ਇਸ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਜ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।