STF ਨੇ ਜੇਲ੍ਹ 'ਚੋਂ ਚੱਲ ਰਹੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਦੋ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹਨਾਂ ਦੇ ਕਬਜ਼ੇ 'ਚੋਂ 5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

STF busted a drug racket running from the jail

 

ਅੰਮ੍ਰਿਤਸਰ: ਪੰਜਾਬ ਦੀ ਸਪੈਸ਼ਲ ਟਾਸਕ ਫੋਰਸ ਨੇ ਜੇਲ੍ਹ ਅੰਦਰ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। STF ਨੇ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਮਿੰਟੂ ਸਹੋਤਾ ਅਤੇ ਮਿੰਟੂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹਨਾਂ ਦੇ ਕਬਜ਼ੇ 'ਚੋਂ 5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਐਸਟੀਐਫ ਦੇ ਏਆਈਜੀ ਰਛਪਾਲ ਸਿੰਘ ਨੇ ਦਿੱਤੀ ਹੈ।

ਉਹਨਾਂ ਅੱਗੇ ਦੱਸਿਆ ਕਿ ਤਰਨਤਾਰਨ ਬਾਈਪਾਸ 'ਤੇ ਨਾਕਾਬੰਦੀ ਦੌਰਾਨ ਇਕ ਆਈ20 ਕਾਰ ਪੀਬੀ 46 ਐਮ 6100 ਦੀ ਤਲਾਸ਼ੀ ਲੈਣ 'ਤੇ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਸੁਖਜਿੰਦਰ ਸਿੰਘ ਦੇ ਸਾਥੀਆਂ ਵਜੋਂ ਹੋਈ ਹੈ,  ਜਿਸ ਨਿਰਦੇਸ਼ਾਂ 'ਤੇ ਉਹ ਨਸ਼ਾ ਤਸਕਰੀ ਦਾ ਧੰਦਾ ਕਰਦੇ ਸਨ।  

ਰਸ਼ਪਾਲ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਦੇ ਪਾਕਿਸਤਾਨ ਨਾਲ ਵੀ ਤਾਰ ਜੁੜੇ ਹਨ। ਉਹਨਾਂ ਦੱਸਿਆ ਕਿ ਸੁਖਜਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ, ਇਸ ਸਬੰਧੀ ਐਸਟੀਐਫ ਐਸਐਸ ਨਗਰ (ਮੁਹਾਲੀ) 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।