Sangrur News : CM ਭਗਵੰਤ ਮਾਨ ਦੇ ਪਿੰਡ ਸਤੌਜ 'ਚ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM ਭਗਵੰਤ ਮਾਨ ਨੇ ਬੀਤੇ ਦਿਨੀਂ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਕੀਤੀ ਸੀ ਅਪੀਲ

Sarpanch Harbans Singh Happy

 Sangrur News : ਮੁੱਖ ਮੰਤਰੀ ਭਗਵੰਤ ਮਾਨ ਦੇ ਪਿਡ ਸਤੌਜ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣ ਲਈ ਗਈ ਹੈ। ਹਰਬੰਸ ਸਿੰਘ ਹੈੱਪੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਗਿਆ ਹੈ। ਪਿੰਡ ਵਾਸੀਆਂ ਨੇ ਹਰਬੰਸ ਸਿੰਘ ਹੈਪੀ ਨੂੰ ਸਰਪੰਚ ਬਣਨ ’ਤੇ ਵਧਾਈ ਦਿੱਤੀ। ਪਿੰਡ ਸਤੌਜ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਪਿੰਡ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ। ਜਿਸ ਨੂੰ ਸਰਪੰਚੀ ’ਚ ਖੜੇ ਉਮੀਦਵਾਰ ਮਹਿੰਦਰ ਸਿੰਘ ਭੋਲਾ ਅਤੇ ਬੱਬੀ ਸਿੰਘ ਸਤੌਜ ਨੇ ਆਪਣਾ ਸਮਰਥਨ ਦੇ ਦਿੱਤਾ ਹੈ।  

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਵੇਗੀ, ਉਸ ਪਿੰਡ ਨੂੰ 5 ਲੱਖ ਦੀ ਗ੍ਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।