Bathinda News : ਰਾਮਪੁਰਾ ਫੂਲ ਦੇ ਥਾਣਾ ਸਦਰ ’ਚ ਮੁਨਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ

Munshi Sukhpal Singh suicide

Bathinda News : ਬਠਿੰਡਾ ਜ਼ਿਲ੍ਹੇ ਦੇ ਕਸਬਾ ਰਾਮਪੁਰਾ ਫੂਲ 'ਚ ਥਾਣਾ ਸਦਰ ਦੇ ਮੁਨਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਸੁਖਪਾਲ ਸਿੰਘ ਨੇ AK-47 ਬੰਦੂਕ ਨਾਲ ਖੁਦ ਨੂੰ ਗੋਲੀ ਮਾਰੀ ਹੈ।

ਇਸ ਘਟਨਾ ਤੋਂ ਬਾਅਦ ਮੁਨਸ਼ੀ ਨੂੰ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। 

ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਪਿਛਲੇ ਸਮੇਂ ਤੋਂ ਥਾਣਾ ਸਦਰ ਰਾਮਪੁਰਾ ਵਿੱਚ ਮੁਨਸ਼ੀ ਸੀ। ਹਰ ਰੋਜ਼ ਦੀ ਤਰ੍ਹਾਂ ਜਦੋਂ ਉਹ ਸੋਮਵਾਰ ਨੂੰ ਦੁਬਾਰਾ ਡਿਊਟੀ 'ਤੇ ਆਇਆ ਤਾਂ ਉਸ ਨੇ ਮਲਖਾਨੇ ਅੰਦਰ ਪਈ ਏਕੇ-47 ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। 

ਜਦੋਂ ਸੁਖਪਾਲ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ ਤਾਂ ਗੋਲੀ ਦੀ ਆਵਾਜ਼ ਸੁਣ ਕੇ ਸਾਥੀ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਅਤੇ ਉਸ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਏ ਪਰ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਐਸਐਸਪੀ ਬਠਿੰਡਾ ਨੇ ਦੱਸਿਆ ਕਿ ਰਾਮਪੁਰਾ ਫੂਲ 'ਚ ਥਾਣਾ ਸਦਰ ਦੇ ਮੁਨਸ਼ੀ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਜਿਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਸੁਖਪਾਲ ਸਿੰਘ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ। ਉਨ੍ਹਾਂ ਕਿਹਾ ਕਿ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।