ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵੱਧ ਕੇ ਹੋਇਆ 1 ਲੱਖ 12 ਹਜ਼ਾਰ ਕਿਊਸਿਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਅਕਤੂਬਰ ਰਾਤ ਤੋਂ ਵੱਧ ਰਿਹਾ ਪਾਣੀ ਦਾ ਪੱਧਰ ਅਜੇ ਵੀ ਵੱਧਣਾ ਜਾਰੀ

Water level at Harike Head Works rises to 1 lakh 12 thousand cusecs


ਹਰੀਕੇ ਪੱਤਣ: ਬੀਤੇ ਦਿਨੀਂ ਮੌਸਮ ਵਿਭਾਗ ਨੇ ਭਾਰੀ ਮੀਂਹ ਨੂੰ ਲੈ ਕੇ ਚਿਤਾਵਨੀ ਦਿੱਤੀ ਸੀ।ਪੋਂਗ ਡੈਮ ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 5 ਅਕਤੂਬਰ ਰਾਤ ਤੋਂ ਵੱਧ ਰਿਹਾ ਪਾਣੀ ਦਾ ਪੱਧਰ ਅਜੇ ਵੀ ਵੱਧਣਾ ਜਾਰੀ ਹੈ। ਬੀਤੇ ਕੱਲ੍ਹ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦੀ ਆਮਦ 94000 ਕਿਊਸਿਕ ਸੀ, ਜੋ ਅੱਜ ਸਵੇਰੇ 8 ਵਜੇ ਵੱਧ ਕੇ 1 ਲੱਖ 12 ਹਜ਼ਾਰ ਕਿਊਸਿਕ ਹੋ ਗਈ।

ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 12 ਹਜ਼ਾਰ 235 ਕਿਊਸਿਕ ਪਾਣੀ ਦੀ ਆਮਦ ਹੈ, ਜਿਸ ਵਿਚ ਡਾਊਨ ਸਟਰੀਮ ਨੂੰ 92 ਹਜ਼ਾਰ 234 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।