ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲੀ ਦੀਵਾਲੀ ਮਨਾਉਣਗੇ ਕਿਸਾਨ ਤੇ ਮਜ਼ਦੂਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਪੱਧਰ 'ਤੇ ਪੂਰੇ ਪੰਜਾਬ 'ਚ ਇਸ ਦਿਨ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। 

Black Diwali

ਅੰਮ੍ਰਿਤਸਰ- ਪੰਜਾਬ 'ਚ ਵੱਖ ਵੱਖ ਥਾਵਾਂ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਪੂਰੇ ਪੰਜਾਬ 'ਚ ਇਸ ਦਿਨ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਦੀਵਾਲੀ ਵਾਲੇ ਦਿਨ ਕਿਸਾਨਾਂ, ਮਜ਼ਦੂਰਾਂ, ਸ਼ਹਿਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਘਰਾਂ 'ਤੇ ਕਾਲੇ ਝੰਡੇ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਆਪਣੇ ਭਾਜਪਾ ਆਗੂ ਜਿਆਣੀ ਵਰਗੇ ਨੇਤਾਵਾਂ ਦੀ ਨਹੀਂ ਸੁਣ ਰਹੀ ਤਾਂ ਕੇਂਦਰ ਨੇ ਕਿਸਾਨਾਂ ਨਾਲ ਕਿਹੜੀ ਗੱਲਬਾਤ ਕਰਨੀ ਹੈ।