ਤਰਨਤਾਰਨ ਕਤਲ ਮਾਮਲੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, 2 ਨੌਜਵਾਨ ਕੀਤੇ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਇਕ ਪਿਸਤੌਲ ਤੇ ਜਿੰਦਾ ਕਾਰਤੂਸ ਕੀਤੇ ਬਰਾਮਦ

arrest

ਅਜਨਾਲਾ -  ਤਰਨ ਤਾਰਨ ਵਿਖੇ 2 ਨਵੰਬਰ ਨੂੰ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ 'ਚ ਪੁਲਿਸ ਨੇ  ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ  ਵਾਰਦਾਤ 'ਚ ਵਰਤੇ ਹਥਿਆਰ,ਇਕ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਦੱਸ ਦੇਈਏ ਕਿ ਇਹ ਘਟਨਾ ਬੀਤੀ 2 ਨਵੰਬਰ ਦੀ ਹੈ ਜਿਸ ਵਿੱਚ ਜਗਦੇਵ ਕਲਾਂ ਨਹਿਰ ਨਜ਼ਦੀਕ ਤਰਨ ਤਾਰਨ ਦੇ ਰਹਿਣ ਵਾਲੇ ਇਕ ਨੌਜਵਾਨ ਦਾ ਕਤਲ ਹੋਇਆ ਸੀ। ਇਸ ਵਾਰਦਾਤ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾਂ ਝੰਡੇਰ ਦੀ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ।