ਵਿਧਾਇਕਾਂ ਖ਼ਿਲਾਫ਼ ਨਹੀਂ ਮਿਲੀ ਕੋਈ ਸ਼ਿਕਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਨੇ ਕੀਤੀ ਪੁਸ਼ਟੀ

ਏਜੰਸੀ

ਖ਼ਬਰਾਂ, ਪੰਜਾਬ

ਪਾਰਟੀ ਤੇ ਆਗੂਆਂ ਨੂੰ ਬਦਨਾਮ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਜ਼ਰੂਰ ਕੀਤੀ ਜਾਵੇਗੀ

No complaint has been received against the MLAs

 

ਮੁਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੂੰ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਤੇ ਨਾ ਹੀ ਮੁੱਖ ਮੰਤਰੀ ਨੇ ਕੋਈ ਜਾਂਚ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਬਦਨਾਮ ਕਰਨ ਲਈ ਝੂਠੀ ਖ਼ਬਰ ਲਗਵਾਈ ਗਈ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਚੋਣ ਪ੍ਰਚਾਰ ਲਈ ਗਏ ਹਨ ਅਤੇ ਉਨ੍ਹਾਂ ਦੀ ਵਾਪਸੀ ’ਤੇ ਸਰਕਾਰ ਅਫਵਾਹਾਂ ਫੈਲਾਉਣ ਵਾਲਿਆਂ ਦਾ ਸੱਚ ਸਾਹਮਣੇ ਲਿਆਵੇਗੀ। ਉਧਰ, ਫ਼ਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪਾਰਟੀ ਤੇ ਆਗੂਆਂ ਨੂੰ ਬਦਨਾਮ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਜ਼ਰੂਰ ਕੀਤੀ ਜਾਵੇਗੀ ਅਤੇ ਇਹ ਚਿਹਰੇ ਸਾਹਮਣੇ ਲਿਆਂਦੇ ਜਾਣਗੇ।