Bathinda Stubble Burning News: ਸਰਕਾਰੀ ਕਰਮਚਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ਵਿਚ ਦੋ ਕਿਸਾਨ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੱਲ 9 ਕਿਸਾਨਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ

2 Farmers Arrested in Bathinda Stubble Burning Case

Bathinda Stubble Burning News: ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਅਧਿਕਾਰੀ ਕੋਲੋਂ ਹੀ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ ਵਿਚੋਂ ਸ਼ਿਵਰਾਜ ਸਿੰਘ ਅਤੇ ਸੁਰਜੀਤ ਸਿੰਘ ਨਾਂਅ ਦੇ ਦੋ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਕੁੱਲ 9 ਕਿਸਾਨਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਘਟਨਾ ਦੀ ਵੀਡੀਉ ਵੀ ਸਾਹਮਣੇ ਆਈ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਵਿਰੁਧ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿਤੇ ਗਏ ਸਨ।

ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਕਾਰਵਾਈ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਪ੍ਰਬੰਧ ਨਹੀਂ ਹੈ, ਜਿਸ ਕਾਰਨ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਕੋਈ ਹੱਲ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਨੇ ਸਹਿਮਤੀ ਨਾਲ ਪਰਾਲੀ ਨੂੰ ਅੱਗ ਲਗਾਈ ਸੀ ਪਰ ਸਰਕਾਰ ਨੇ ਸਾਡੇ ’ਤੇ ਪਰਚਾ ਦਰਜ ਕੀਤਾ ਅਤੇ ਅਸੀਂ ਇਹ ਕੇਸ ਭੁਗਤਾਂਗੇ।

ਦਰਅਸਲ 4 ਨਵੰਬਰ ਨੂੰ ਬਠਿੰਡਾ ਦੇ ਪਿੰਡ ਵਿਚ ਪਰਾਲੀ ਸਾੜਨ ਤੋਂ ਰੋਕਣ ਆਏ ਇਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਸਰਕਾਰੀ ਅਧਿਕਾਰੀ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਛੱਡ ਦਿਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਉ ਬਣਾ ਕੇ ਵਾਇਰਲ ਕਰ ਦਿਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਸਖ਼ਤ ਨੋਟਿਸ ਲਿਆ ਹੈ।