Jaswant Singh Gajjan Majra: ਈਡੀ ਵਲੋਂ ਗ੍ਰਿਫ਼ਤਾਰ ਵਿਧਾਇਕ ਜਸਵੰਤ ਗੱਜਣਮਾਜਰਾ ਦੀ ਵਿਗੜੀ ਸਿਹਤ, ਪੀਜੀਆਈ 'ਚ ਭਰਤੀ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ
Jaswant Singh Gajjan Majra: ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਰਾਤ ਕਰੀਬ 2 ਵਜੇ ਪੀਜੀਆਈ ਚੰਡੀਗੜ੍ਹ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਲੰਧਰ ਤੋਂ ਲਿਜਾਂਦੇ ਸਮੇਂ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ।
ਉਨ੍ਹਾਂ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ ਪਰ ਸੋਮਵਾਰ ਨੂੰ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਹੀ ਕਰ ਲਿਆ।