Sidhu Moosewala : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਕੀਤੀ ਸਾਂਝੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sidhu Moosewala : ਤਸਵੀਰ ਸਾਂਝੀ ਕਰ ਪਿਤਾ ਬਲਕੌਰ ਸਿੰਘ ਨੇ ਲਿਖਿਆ ਭਾਵੁਕ ਨੋਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਿੱਕੇ ਸਿੱਧੂ ਦੀ ਦਸਤਾਰ ਬੰਨ੍ਹੀ ਤਸਵੀਰ ਕੀਤੀ ਸਾਂਝੀ

Sidhu Moosewala :ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਵੀ ਲਿਖਿਆ ਗਿਆ ਹੈ।

ਨਜ਼ਰਾਂ ਵਿੱਚ ਇਕ ਖਾਸ ਗਹਿਰਾਈ ਹੈ, ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋਂ ਪਰੇ ਇਕ ਅਣਮੁੱਲਾ ਨੂਰ ਹੈ, ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿਚ ਫੇਰ ਤੋਂ ਦੀਦਾਰ ਕਰ ਰਹੇ ਹਾਂ। ਅਸੀ ਵਾਹਿਗੁਰੂ ਦੀ ਸਾਡੇ ਤੇ ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ। 

(For more news apart from  Sidhu Moosewala's father Balkaur Singh and mother Charan Kaur shared a picture of Sidhu wearing a turban News in Punjabi, stay tuned to Rozana Spokesman)