ਮੋਗਾ ਦੀ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਕੀਤਾ ਗਿਆ ਮੁਅੱਤਲ
ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ’ਤੇ ਹੋਈ ਕਾਰਵਾਈ
Moga Deputy Commissioner Charumita suspended from post
ਮੋਗਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜ਼ਮੀਨ ਗਬਨ ਦੇ ਦੋਸ਼ਾਂ ਵਿਚ ਉਨ੍ਹਾਂ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ, ਧਰਮਕੋਟ ਦੇ ਉਪ-ਮੰਡਲ ਮੈਜਿਸਟ੍ਰੇਟ, ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(a) ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, ਭਾਗ I, ਧਾਰਾ 1 ਦੇ ਨਿਯਮ 7.2 ਦੇ ਉਪਬੰਧਾਂ ਅਨੁਸਾਰ ਭੱਤੇ ਪ੍ਰਾਪਤ ਹੋਣਗੇ।