550ਵੇਂ ਪ੍ਰਕਾਸ਼ ਪੁਰਬ ਸਬੰਧੀ ਐਸਜੀਪੀਸੀ ਨੇ ਕੇਂਦਰ ਅੱਗੇ ਰੱਖੀਆਂ ਕਈ ਮੰਗਾਂ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ...

ਐਸ.ਜੀ.ਪੀ.ਸੀ

ਅੰਮ੍ਰਿਤਸਰ (ਭਾਸ਼ਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਕਮੇਟੀ ਦੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਈ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਗਏ ਹਨ ਜੋ ਸਾਰਾ ਸਾਲ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਅੱਗੇ ਵੀ ਕਈ ਮੰਗਾਂ ਰੱਖੀਆਂ ਗਈਆਂ ਹਨ। ਦਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਵ ਭਰ ਦੇ ਸਿੱਖਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਨਾਲ ਹੀ ਪੰਜਾਬ ਸਰਕਾਰ ਵੀ ਇਸ ਦਿਹਾੜੇ ਨੂੰ ਵਿਆਪਕ ਪੱਧਰ 'ਤੇ ਮਨਾਉਣ ਦਾ ਐਲਾਨ ਕਰ ਚੁੱਕੀ ਹੈ।