ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਭਾਰਤ ਬੰਦ ਲਈ ਹਰ ਵਰਗ ਕਰੇ ਸਹਿਯੋਗ : ਪ੍ਰਦੀਪ ਬੰਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੰਟੀ ਨੇ ਪੰਜਾਬ ਦੇ ਉਦਯੋਗਪਤੀਆਂ, ਦੁਕਾਨਦਾਰਾਂ, ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਵਰਗਾਂ ਨੂੰ ਕੀਤੀ ਅਪੀਲ

Pardeep Bunty

ਲੋਕ ਇਨਸਾਫ ਪਾਰਟੀ ਦੇ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਵੱਲੋਂ ਬਣਾਈ ਗਈ ਨੀਤੀ ਦਾ ਵਿਰੋਧ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ 8 ਦਿਸੰਬਰ ਭਾਰਤ ਬੰਦ ਦੇ ਸੱਦੇ ਲਈ ਸਹਿਯੋਗ ਦੇਣ ਅਤੇ ਕੇਦਰੀ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਸੁਧਾਰ ਕਾਨੂੰਨ ਤਹਿਤ ਬਣਾਏ ਗਏ ਤਿੰਨੇ ਬਿੱਲ ਰੱਦ ਕੀਤੇ ਜਾਣ ਪ੍ਰਦੀਪ ਸਿੰਘ ਬੰਟੀ ਅੱਜ ਦੁੱਗਰੀ ਦੱਫਤਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ

ਬੰਟੀ ਨੇ ਕਿਹਾ ਕਿ ਅੱਜ ਜਿੱਥੇ ਪੰਜਾਬ ਦੇ ਅਨੇਕਾਂ ਵਾਸੀ ਮੋਦੀ ਸਰਕਾਰ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵੱਲੋ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਦਿੱਲੀ ਨੂੰ ਘੇਰਾ ਪਾਈ ਬੈਠੇ ਹਨ ਓਥੇ ਪੰਜਾਬ ਤੋ ਦਿੱਲੀ ਦੇ ਧਰਨੇ ਵਿੱਚ ਸ਼ਾਮਲ ਨਾਂ ਹੋ ਸਕਣ ਵਾਲੇ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਦਿੱਲੀ ਧਰਨੇ ਦੀਆ ਅਗਵਾਈ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਐਲਾਨੇ ਗਏ ਭਾਰਤ ਬੰਦ ਵਿੱਚ ਸਾਨੂੰ ਸਾਰੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ

ਬੰਟੀ ਨੇ ਪੰਜਾਬ ਦੇ ਉਦਯੋਗਪਤੀਆਂ, ਦੁਕਾਨਦਾਰਾਂ, ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ 8 ਦਿਸੰਬਰ ਦਿਨ ਮੰਗਲਵਾਰ ਨੂੰ ਸਵੇਰ ਤੋਂ ਲੈ ਕੇ ਸ਼ਾਮ ਤੱਕ ਅਪਣੀ ਫੈਕਟਰੀਆਂ ਦੁਕਾਨਾਂ ਅਤੇ ਕਾਰੋਬਾਰੀ ਧੰਦੇ ਬੰਦ ਰੱਖਦੇ ਹੋਏ ਸੜਕਾਂ ਤੇ ਜ਼ੋਰਦਾਰ ਪ੍ਰਦਰਸ਼ਨ ਕਰਨ ਤਾਂ ਜੋ ਕੇਂਦਰ ਦੀ ਗੂੰਗੀ ਅਤੇ ਬੋਲੀ ਸਰਕਾਰ ਨੂੰ ਭਾਰਤ ਦੇਸ਼ ਦੇ ਕਿਸਾਨਾਂ ਦੇ ਖਿਲਾਫ਼ ਜਾਰੀ ਕੀਤੇ ਗਏ

ਤਿੰਨ ਕਾਲੇ ਕਾਨੂੰਨਾਂ ਦੇ ਨਾਲ ਨਾਲ ਬਿਜਲੀ 2020,ਪਰਾਲੀ ਸਾੜਨ ਲਈ ਕੀਤੇ ਜਾਣ ਵਾਲੇ ਜੁਰਮਾਨੇ ਅਤੇ ਕਿਸਾਨਾਂ ਖਿਲਾਫ਼ ਕੋਈ ਹੋਰ ਵੀ ਕਾਨੂੰਨ ਨਾ ਲਿਆ ਸਕੇ ਉਹਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 8 ਦਿਸੰਬਰ ਨੂੰ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ ਇਸ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਧਰਨਾ ਪ੍ਰਦਰਸ਼ਨ ਕਰਨ ਗਏ ਉਹਨਾਂ ਇਸ ਦੌਰਾਨ ਸਰਕਾਰੀ ਅਧਿਆਪਕਾਂ ਸਰਕਾਰੀ ਕਰਮਚਾਰੀਆਂ ਬੈਂਕਾਂ ਅਤੇ ਹਰ ਤਰਾ ਵਪਾਰਕ ਅਦਾਰਿਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ

ਕਿ ਇਸ ਅੰਦੋਲਨ ਵਿੱਚ ਬਣਦਾ ਯੋਗਦਾਨ ਪਾਉਣ ਤਾਂ ਜੋ ਦਿੱਲੀ ਵਿਖੇ ਕੇਂਦਰੀ ਮੰਤਰੀ ਅਤੇ ਕਿਸਾਨਾਂ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਕੇਦਰੀ ਮੰਤਰੀ ਮਜ਼ਬੂਰ ਹੋ ਜਾਣ ਤੇ ਉਹਨਾਂ ਨੂੰ ਤਿੰਨੋ ਕਾਲੇ ਕਾਨੂੰਨ ਵਾਪਸ ਲੈਣੇ ਪੈਣ ਉਹਨਾਂ ਦਿੱਲੀ ਧਰਨੇ ਦੋਰਾਨ ਸਹਿਯੋਗ ਕਰਨ ਵਾਲੇ ਸਮੂਹ ਵਕੀਲਾਂ ਵੱਖ ਵੱਖ ਕਾਰੋਬਾਰੀਆਂ ਦੇਸ਼ ਦੇ ਕਲਾਕਾਰਾਂ ਅਤੇ ਹਰ ਓਸ ਵਿਅਕਤੀ ਦੀ ਸ਼ਲਾਘਾ ਕੀਤੇ ਜਿਹਨੇ ਧਰਨੇ ਦੋਰਾਨ ਬੈਠੇ ਕਿਸਾਨਾਂ ਦਾ ਸਹਿਯੋਗ ਕਰਨ ਵਿੱਚ ਕੋਈ ਢਿੱਲ ਨਹੀਂ ਵਰਤੀ।