ਸ਼੍ਰੋਮਣੀ ਅਕਾਲੀ ਦਲ ਨੇ 100 ਸਾਲਾ ਸਥਾਪਨਾ ਦਿਵਸ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ।

Shiromani Akali Dal Celebrates 100th Establishment Day

ਸ੍ਰੀ ਅਨੰਦਪੁਰ ਸਾਹਿਬ,  -ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਵਿਸ਼ਾਲ ਸਮਾਗਮ,ਕਿਸਾਨੀ ਸੰਘਰਸ਼ ਦੇ ਮੱਦੇ ਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ।

ਇਹੀ ਕਾਰਨ ਹੈ ਕਿ ਕਿਸਾਨੀ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਦੀ ਤਰ੍ਹਾਂ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਵਲੋਂ ਦਿੱਤੇ ਗਏ ਸਨਮਾਨ ਨੂੰ ਵਾਪਸ ਕਰਨ ਦੀ ਗੱਲ ਹੋਵੇ, ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਕਿਸਾਨੀ ਖ਼ਾਤਰ ਆਪਣੀ ਜਾਨ ਤੱਕ ਕੁਰਬਾਨ ਕਰਨ ਤੋਂ ਕਦੇ ਪਿੱਛੇ ਨਹੀਂ ਹਟਦਾ।

ਪਰ ਜਿਸ ਤਰ੍ਹਾਂ ਦੇ ਨਾਲ ਅੱਜ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਬਜ਼ਿੱਦ ਹੈ ਅਤੇ ਦੇਸ਼ ਦੀ ਕਿਸਾਨੀ ਨੂੰ ਅਣਗੌਲਿਆਂ ਕਰ ਰਹੀ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਇਹੀ ਕਾਰਨ ਹੈ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਕੈਬਨਿਟ 'ਚੋਂ ਅਸਤੀਫ਼ਾ ਦਿੱਤਾ ਅਤੇ ਐਨ. ਡੀ. ਏ. ਤੋਂ ਨਾਤਾ ਦਿੱਤਾ।