ਸੁਨੀਲ ਜਾਖੜ ਨੇ ਭਾਰਤ ਬੰਦ ਦੇ ਸੱਦੇ ਕੀਤੀ ਹਮਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਇਹ ਕਿਸਾਨ ਲਹਿਰ ਰਾਜਨੀਤਕ ਪਾਰਟੀਆਂ ਹਿੱਤਾਂ ਤੋਂ ਉੱਪਰ ਉੱਠ ਕੇ ਕਿਸਾਨੀ ਮਸਲਿਆਂ ‘ਤੇ ਲੜੀ ਜਾ ਰਹੀ ਹੈ

Sunil Jakhar

ਚੰਡੀਗੜ੍ਹ : ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਿਹਾ ਹੈ ਅਤੇ ਉਸ ਦਾ ਪੁੱਤਰ ਦੇਸ਼ ਦੀ ਸਰਹੱਦ ‘ਤੇ ਰਾਖੀ ਕਰ ਰਿਹਾ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਹਮਾਇਤ ਵਿੱਚ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।  ਸੁਨੀਲ ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅੱਜ ਪੂਰੇ ਦੇਸ਼ ਦਾ ਢਿੱਡ ਭਰ ਰਿਹਾ ਹੈ, ਇਕ ਸਮਾਂ ਸੀ ਜਦੋਂ ਦੇਸ਼ ਨੂੰ ਅਮਰੀਕਾ ਤੋਂ ਅਨਾਜ ਮੰਗਵਾਉਣਾ ਪੈਂਦਾ ਸੀ, ਕਿਸਾਨਾਂ ਦੀ ਮਿਹਨਤ ਸਦਕਾ ਦੇਸ਼ ਅਨਾਜ ਤੌਰ ‘ਤੇ ਆਤਮ ਨਿਰਭਰ ਹੋ ਗਿਆ ਹੈ।