ਕੈਪਟਨ ਨੇ BJP ਆਗੂਆਂ ਨਾਲ ਸ਼ੁਰੂ ਕੀਤੀਆਂ ਮੀਟਿੰਗਾਂ, ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੁਲਾਕਾਤ
ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਹਨ।
ਚੰਡੀਗੜ੍ਹ: ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਹਨ। ਇਸ ਦੌਰਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਆਗੂਆਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸਭ ਤੋਂ ਅਹਿਮ ਸੀਟ ਵੰਡ ਦੀ ਚਰਚਾ ਹੈ।
ਪੰਜਾਬ ਚੋਣਾਂ ਸਬੰਧੀ ਸ਼ੁਰੂਆਤੀ ਚਰਚਾ ਤੋਂ ਬਾਅਦ ਇਸ ਦੀ ਰਿਪੋਰਟ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅਮਰਿੰਦਰ ਸਿੰਘ ਅਤੇ ਜੇਪੀ ਨੱਡਾ ਦੀ ਮੁਲਾਕਾਤ ਹੋ ਸਕਦੀ ਹੈ। ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨੀ ਹੈ। ਹਾਲਾਂਕਿ ਅਮਿਤ ਸ਼ਾਹ ਫਿਲਹਾਲ ਰੁੱਝੇ ਹੋਏ ਹਨ, ਇਸ ਲਈ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਦੌਰਾ ਮੁਲਤਵੀ ਹੋ ਗਿਆ ਹੈ।
ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਅਤੇ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣ ਮੈਦਾਨ ਵਿਚ ਉਤਰਨਗੇ। ਹਾਲਾਂਕਿ ਇਹਨਾਂ ਪਾਰਟੀਆਂ ਵਿਚਾਲੇ ਕੋਈ ਰਵਾਇਤੀ ਗਠਜੋੜ ਨਹੀਂ ਹੋਵੇਗਾ। ਸੀਟਾਂ ਦਾ ਕੋਟਾ ਪਹਿਲਾਂ ਹੀ ਤੈਅ ਕੀਤਾ ਜਾਂਦਾ ਹੈ। ਇਸ 'ਚ ਸੀਟ ਸ਼ੇਅਰਿੰਗ ਹੋਵੇਗੀ। ਤਿੰਨਾਂ ਵਿਚੋਂ ਜਿਸ ਸੀਟ 'ਤੇ ਮਜ਼ਬੂਤ ਉਮੀਦਵਾਰ ਹੋਵੇਗਾ, ਉਸ ਦੀ ਪਾਰਟੀ ਨੂੰ ਟਿਕਟ ਮਿਲੇਗੀ। ਬਾਕੀ ਦੋਵੇਂ ਉਮੀਦਵਾਰ ਦੀ ਜਿੱਤ 'ਚ ਮਦਦ ਕਰਨਗੇ। ਇਹੀ ਫਾਰਮੂਲਾ ਹਰ ਸੀਟ 'ਤੇ ਲਾਗੂ ਹੋਵੇਗਾ।