ਯੂਰਪ ਜਾਂਦੇ ਸਮੇਂ ਕਪੂਰਥਲਾ ਦੇ ਵਿਅਕਤੀ ਦੀ ਰਸਤੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ

A man from Kapurthala died of a heart attack on the way to Europe

 

ਕਪੂਰਥਲਾ- ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। 
ਚੰਗੇ ਭਵਿੱਖ ਖ਼ਾਤਿਰ ਵਿਦੇਸ਼ ਜਾ ਰਹੇ ਕਪੂਰਥਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਯੂਰਪ ਜਾ ਰਹੇ ਕਪੂਰਥਲਾ ਦੇ ਕਸਬਾ ਨਡਾਲਾ ਦੇ 43 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਵਜੋਂ ਹੋਈ ਹੈ, ਜੋਕਿ ਯੂਰਪ ਜਾ ਰਿਹਾ ਸੀ। 

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਅਤੇ ਮੋਹਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਨਡਾਲਾ ਚੰਗੇ ਭਵਿੱਖ ਲਈ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਸਰਬੀਆ ਦੇਸ਼ ਪੁਹੰਚ ਚੁੱਕਿਆ ਸੀ।  

ਉਨ੍ਹਾਂ ਦੱਸਿਆ ਕਿ ਬੀਤੀ 28 ਨਵੰਬਰ ਨੂੰ ਭਰਾ ਦੇ ਗੁਰੱਪ ਮੈਂਬਰਾਂ ਦਾ ਫੋਨ ਆਇਆ ਕਿ ਤੁਹਾਡੇ ਭਰਾ ਨੂੰ ਹਾਰਟ ਅਟੈਕ ਆ ਚੁੱਕਾ ਹੈ, ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਉਸ ਦੀ ਹਾਲਤ ਬਹੁਤ ਗੰਭੀਰ ਹੈ ਪਰ ਉਸ ਤੋਂ ਬਾਅਦ ਮੰਗਲਵਾਰ ਫਿਰ ਟੈਲੀਫੋਨ ਆਇਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਰਾ ਗੁਰਵਿੰਦਰਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਕਤ ਵਿਅਕਤੀ ਦੀ ਇਸ ਬੇਵਕਤ ਹੋਈ ਮੌਤ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।