ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜਲੀ ਕੀਤੀ ਭੇਂਟ

ਏਜੰਸੀ

ਖ਼ਬਰਾਂ, ਪੰਜਾਬ

ਸਰਾਰੀ ਨੇ ਦੇਸ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸਲਾਘਾ ਕੀਤੀ

Defense Services Welfare Minister Fauja Singh Sarari paid tribute to the martyrs on the occasion of Armed Forces Flag Day.

 


ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ।

ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ  ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ।

ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਟੀਮ ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਟੋਕਨ ਫਲੈਗ ਭੇਂਟ ਕੀਤਾ। ਮੰਤਰੀ ਨੇ ਝੰਡਾ ਦਿਵਸ ਫੰਡ ਵਿੱਚ ਦਾਨ ਵੀ ਕੀਤਾ ਅਤੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ।

ਸਰਾਰੀ ਨੇ ਦੇਸ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸਲਾਘਾ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੈਨਿਕਾਂ, ਈਐਸਐਮ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣ।