ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ

Rupnagar police exposed the smuggling of arms from Madhya Pradesh

 

ਚੰਡੀਗੜ੍ਹ: ਰੂਪਨਗਰ ਪੁਲਿਸ ਨੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।