Punjab News: ਫ਼ਿਰੋਜ਼ਪੁਰ 'ਚ ਜਵੈਲਰ ਪਿਓ-ਪੁੱਤ ਵਲੋਂ ਖੁਦਕੁਸ਼ੀ; ਦੁਕਾਨ 'ਤੇ ਘਰੇਲੂ ਝਗੜੇ ਕਾਰਨ ਚੁੱਕਿਆ ਕਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਨੇ ਘਰ ਜਾ ਕੇ ਖਾਧਾ ਜ਼ਹਿਰ ਤੇ ਦੂਜੇ ਨੇ ਨਹਿਰ ਵਿਚ ਮਾਰੀ ਛਾਲ

Suicide by jeweler father and son in Ferozepur

Punjab News: ਫ਼ਿਰੋਜ਼ਪੁਰ 'ਚ ਜਵੈਲਰ ਪਿਓ-ਪੁੱਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੇ ਨਹਿਰ ਵਿਚ ਛਾਲ ਮਾਰ ਦਿਤੀ ਜਦਕਿ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ।

ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾਸ਼ ਅਜੇ ਤਕ ਨਹਿਰ 'ਚੋਂ ਬਰਾਮਦ ਨਹੀਂ ਹੋਈ। ਮ੍ਰਿਤਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ 'ਤੇ ਗਏ ਹੋਏ ਸਨ।

ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਅਪਣੇ ਪਿਤਾ ਦੀ ਮੌਤ ਦਾ ਪਤਾ ਲੱਗਣ ’ਤੇ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇਅ ਪਾਰ ਕਰਦੇ ਹੋਏ ਨਹਿਰ ਵਿਚ ਛਾਲ ਮਾਰ ਦਿਤੀ। ਦੂਜੇ ਦਿਨ ਵੀ ਉਸ ਦੀ ਲਾਸ਼ ਨਹੀਂ ਮਿਲੀ। ਗੋਤਾਖੋਰਾਂ ਵਲੋਂ ਲਾਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ ਹੈ।

(For more news apart from Suicide by jeweler father and son in Ferozepur, stay tuned to Rozana Spokesman)